ਸਿਆਸਤਖਬਰਾਂਚਲੰਤ ਮਾਮਲੇ

‘ਇੰਡੀਆ’ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਸ਼ਾਮਿਲ ਹੋਣ ਦਾ ਸੱਦਾ !

ਚੰਡੀਗੜ੍ਹ-ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਵਿਰੋਧੀ ਧਿਰ ਦੇ ਗਠਜੋੜ ‘ਇੰਡੀਆ’ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਹਾਲਾਂਕਿ ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਕੀ ਰਾਏ ਹੈ, ਇਸ ਬਾਰੇ ਅਜੇ ਪਾਰਟੀ ਵੱਲੋਂ ਕੁੱਝ ਵੀ ਸਪੱਸ਼ਟ ਨਹੀਂ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸਾਬਕਾ ਐੱਨਡੀਏ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਨੂੰ ਵਿਰੋਧੀ ਧਿਰ ਦੇ ‘ਇੰਡੀਆ’ ਗਠਜੋੜ ਵਿੱਚ ਸ਼ਾਮਲ ਹੋਣ ਲਈ ਸੰਪਰਕ ਕੀਤਾ ਹੈ। ਵਿਰੋਧੀ ਧੜੇ ਦੀ ਮੁੰਬਈ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਨਿਤੀਸ਼ ਕੁਮਾਰ ਵੱਲੋਂ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਗੱਠਜੋੜ ਵਿੱਚ ਸ਼ਾਮਲ ਕਰਨ ਦਾ ਪ੍ਰਸਤਾਵ ਰੱਖਿਆ ਜਾ ਸਕਦਾ ਹੈ।
ਇਹ ਵੀ ਕਿਆਸਰਆਈਆਂ ਲਗਾਈਆਂ ਜਾ ਰਹੀਆਂ ਹਨ ਕਿ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸੰਸਥਾਪਕ ਚੌਧਰੀ ਦੇਵੀ ਲਾਲ ਦੇ ਜਨਮ ਦਿਨ ‘ਤੇ ਹਰਿਆਣਾ ਦੇ ਕੈਥਲ ‘ਚ ਹੋਣ ਵਾਲੀ ਰੈਲੀ ਵਿੱਚ ਨਿਤੀਸ਼ ਕੁਮਾਰ, ਉਨ੍ਹਾਂ ਦੇ ਡਿਪਟੀ ਤੇਜਸਵੀ ਯਾਦਵ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਇਹ ਵੀ ਸੰਭਵ ਹੈ ਕਿ ਨਿਤੀਸ਼ ਕੁਮਾਰ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਗਠਜੋੜ ਵਿੱਚ ਸ਼ਾਮਿਲ ਹੋਣ ਲਈ ਸੱਦਾ ਦੇਣ।
ਦੱਸ ਦਈਏ ਦੇਸ਼ ਦੀ ਸਿਆਸਤ ਵਿੱਚ ਭਾਜਪਾ ਦੀ ਮਜ਼ਬੂਤ ਪਕੜ ਨੂੰ ਕਮਜ਼ੋਰ ਕਰਨ ਲਈ ਕਾਂਗਰਸ ਅਤੇ ‘ਆਪ’ ਸਮੇਤ ਲਗਭਗ ਸਾਰੀਆਂ ਵਿਰੋਧੀ ਪਾਰਟੀਆਂ ਨੇ ਪਟਨਾ ਵਿੱਚ ਲਗਾਤਾਰ ਕਈ ਮੀਟਿੰਗਾਂ ਕਰਕੇ ਇੱਕ ਸਾਂਝਾ ਗਠਜੋੜ ਬਣਾਇਆ ਜਿਸ ਨੂੰ ‘ਇੰਡੀਆ’ ਨਾਮ ਦਿੱਤਾ ਗਿਆ ਸੀ। ਇਸ ਤੋਂ ਬਾਅਦ ਲੋਕ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਇਸ ਗਠਜੋੜ ਨੇ ਬੇਭੋਰਸਗੀ ਮਤਾ ਵੀ ਭਾਜਪਾ ਦੀ ਸਰਕਾਰ ਵਿਰੁੱਧ ਸਦਨ ਵਿੱਚ ਲਿਆਂਦਾ ਸੀ, ਜਿਸ ਨੂੰ ਕਾਮਯਾਬੀ ਨਹੀਂ ਮਿਲੀ ਸੀ। ਪੀਐੱਮ ਮੋਦੀ ਨੇ ਵਿਰੋਧੀ ਧਿਰ ਦੇ ਇਸ ਗਠਜੋੜ ਨੂੰ ਹੰਕਾਰੀ ਵੀ ਕਿਹਾ ਸੀ ਜਿਸ ਉੱਤੇ ਵਿਵਾਦ ਵੇਖਣ ਨੂੰ ਮਿਲਿਆ ਸੀ।

Comment here