ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਇੰਸਪੈਕਟਰ ਦਿਲਬਾਗ ਦੀ ਕਾਰ ਬੰਬ ਮਾਮਲਾ ਅੱਤਵਾਦ ਨਾਲ ਜੁੜਿਆ

ਅੰਮ੍ਰਿਤਸਰ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ‘ਚ ਆਈਈਡੀ ਬੰਬ ਲਗਾਉਣ ਦੇ ਮਾਮਲੇ ‘ਚ ਅੱਤਵਾਦੀ ਕੁਨੈਕਸ਼ਨ ਸਾਹਮਣੇ ਆਇਆ ਹੈ। ਸੂਤਰਾਂ ਅਨੁਸਾਰ ਮੁਲਜ਼ਮਾਂ ਨੇ ਆਈਈਡੀ ਲਗਾ ਕੇ ਇਸਦੀ ਵੀਡੀਓ ਅੱਤਵਾਦੀ ਲਖਬੀਰ ਸਿੰਘ ਲੰਡਾ ਨੂੰ ਭੇਜੀ ਸੀ। ਦੱਸਿਆ ਜਾ ਰਿਹਾ ਹੈ ਦੋਵੇਂ ਮੁਲਜ਼ਮ ਰਿਸ਼ਤੇ ‘ਚ ਚਾਚਾ-ਭਤੀਜਾ ਹਨ, ਜਿਨ੍ਹਾਂ ਨੂੰ ਇਸ ਕੰਮ ਲਈ ਅੱਤਵਾਦੀ ਲੰਡਾ ਨੇ 4000 ਡਾਲਰ ਦਿੱਤੇ ਸਨ।ਪੁਲਿਸ ਨੇ ਹਰਪਾਲ ਅਤੇ ਫਤਿਹਦੀਪ ਦੋਵਾਂ ਕੋਲੋਂ ਮਾਲਦੀਵ ਦੀਆਂ ਟਿਕਟਾਂ ਬਰਾਮਦ ਕੀਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕੋਲੋਂ 4000 ਡਾਲਰ ਅਤੇ ਕਰੀਬ 2.50 ਲੱਖ ਰੁਪਏ ਦੀ ਕਰੰਸੀ ਵੀ ਬਰਾਮਦ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਉਸ ਨੂੰ ਇਹ ਪੈਸੇ ਪਾਕਿਸਤਾਨ ਵਿਚ ਬੈਠੇ ਅੱਤਵਾਦੀ ਹਰਵਿੰਦਰ ਰਿੰਦਾ ਤੋਂ ਹੀ ਮਿਲੇ ਹਨ।
ਦੱਸ ਦੇਈਏ ਕਿ ਕਾਰ ‘ਚ ਬੰਬ ਲਗਾਉਣ ਦੀ ਘਟਨਾ 15 ਅਗਸਤ ਦੀ ਰਾਤ ਨੂੰ ਵਾਪਰੀ ਸੀ, ਜਿਸ ਦੌਰਾਨ ਦੋ ਅਣਪਛਾਤਿਆਂ ਨੇ ਕਾਰ ‘ਚ ਬੰਬ ਲਗਾਇਆ ਸੀ। ਸੂਤਰਾਂ ਅਨੁਸਾਰ ਦੋਵੇਂ ਮੁਲਜ਼ਮ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸਨ, ਜਿਨ੍ਹਾਂ ਨੂੰ ਪੁਲਿਸ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ।
ਸੂਤਰਾਂ ਅਨੁਸਾਰ ਦੋਵੇਂ ਕਥਿਤ ਦੋਸ਼ੀ ਚਾਚਾ ਭਤੀਜਾ ਹਰਪਾਲ ਸਿੰਘ ਅਤੇ ਫਤਿਹਦੀਪ ਸਿੰਘ ਨੇ ਘਟਨਾ ਨੂੰ ਅੰਜਾਮ ਦੇਣ ਉਪਰੰਤ ਦਿੱਲੀ ਦਾ ਰੁਖ ਕਰ ਲਿਆ ਸੀ ਅਤੇ ਬੰਬ ਲਗਾਉਣ ਦੀ ਜਾਣਕਾਰੀ ਵੀ ਦਿੱਲੀ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਨੂੰ ਦਿੱਤੀ ਸੀ। ਇਸਦੇ ਨਾਲ ਹੀ ਲੰਡਾ ਨੇ ਮੁਲਜ਼ਮਾਂ ਨੂੰ ਫੋਨ ‘ਤੇ ਦੱਸਿਆ ਸੀ ਕਿ ਉਨ੍ਹਾਂ ਦੀ ਪੇਮੈਂਟ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਕਰ ਦੇਵੇਗਾ।

Comment here