ਚੰਡੀਗੜ੍ਹ- ਪੰਜਾਬ ਸਰਕਾਰ ਨੂੰ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਲਾਗੂ ਕਰਨ ਦੇ ਮਾਮਲੇ ‘ਚ ਵੱਡਾ ਝਟਕਾ ਲੱਗਿਆ ਹੈ। ਅਸਲ ਵਿੱਚ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕੈਬਨਿਟ ਵੱਲੋਂ ਪਾਸ ਕਰਕੇ ਭੇਜੇ ਗਏ ਉਕਤ ਆਰਡੀਨੈਂਸ ਦੀ ਫਾਈਲ ਨੂੰ ਦਸਤਖਤ ਕੀਤੇ ਬਿਨਾ ਵਾਪਸ ਭੇਜ ਦਿੱਤਾ ਹੈ। ਰਾਜਪਾਲ ਨੇ ਪੰਜਾਬ ਸਰਕਾਰ ਨੂੰ ਫਾਈਲ ਮੋੜਨ ਦੇ ਨਾਲ ਹੀ ਵਿਧਾਨ ਸਭਾ ਸੈਸ਼ਨ ਵਿੱਚ ਬਿੱਲ ਲਿਆਉਣ ਲਈ ਕਿਹਾ ਹੈ।
2 ਮਈ ਨੂੰ ਮਾਨ ਸਰਕਾਰ ਵੱਲੋਂ ਇਹ ਆਰਡੀਨੈਂਸ ਲਿਆਂਦਾ ਗਿਆ ਸੀ। ਹੁਣ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਇਹ ਬਿੱਲ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਦਾ ਅਗਲਾ ਵਿਧਾਨ ਸਭਾ ਸੈਸ਼ਨ ਜੂਨ ਮਹੀਨੇ ਵਿੱਚ ਹੋਵੇਗਾ, ਜਿਸ ਨਾਲ ਇਸ ਨੂੰ ਲਾਗੂ ਹੋਣ ਵਿੱਚ ਦੇਰੀ ਹੋਵੇਗੀ।
Comment here