ਚੰਡੀਗੜ੍ਹ-ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਜੱਗਾ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਵਾਗਤ ਕੀਤਾ ਹੈ। ਜਗਤਾਰ ਸਿੰਘ ਜੱਗਾ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ‘ਚ ਸ਼ਾਮਲ ਹੋਏ ਹਨ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਥਿਤੀ ਕਮਜ਼ੋਰ ਦਿਖਾਈ ਦੇ ਰਹੀ ਹੈ। ਬੀਤੇ ਦਿਨੀਂ ਪਾਰਟੀ ਦੇ ਹੋਰ ਵਿਧਾਇਕ ਵੀ ਪਾਰਟੀ ਦਾ ਸਾਥ ਛੱਡ ਚੁੱਕੇ ਹਨ। ਜੱਗਾ ਪਿਛਲੇ ਕਾਫੀ ਸਮੇੰ ਤੋਂ ਨਰਾਜ਼ ਸਨ, ਵਿਸ਼ੇਸ਼ ਅਜਲਾਸ ਦੌਰਾਨ ਹੀ ਉਹਨਾਂ ਨੇ ਚਰਨਜੀਤ ਸਿੰਘ ਚੰਨੀ ਦੀ ਜਿਸ ਤਰਾਂ ਤਾਰੀਫ ਕੀਤੀ ਸੀ ਤੇ ਗਲਵੱਕੜੀ ਪਾਈ ਸੀ, ਉਸ ਤੋਂ ਹੀ ਸਾਫ ਹੋ ਗਿਆ ਸੀ ਕਿ ਰੁਪਿੰਦਰ ਕੌਰ ਰੂਬੀ ਤੋਂ ਬਾਅਦ ਉਹ ਵੀ ਕਾਂਗਰਸ ਚ ਜਾਣਗੇ। ਉਸ ਤੋਂ ਬਾਅਦ ਆਪ ਵਿਧਾਇਕਾਂ ਨੇ ਜੱਗਾ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਉਹਨਾਂ ਸਾਫ ਕਹਿ ਦਿੱਤਾ ਸੀ ਕਿ ਉਹ ਲੀਡਰਸ਼ਿਪ ਦੀਆਂ ਆਪਹੁਦਰੀਆਂ ਤੋਂ ਤੰਗ ਆ ਚੁੱਕੇ ਹਨ ਤੇ ਵਾਪਸ ਨਹੀਂ ਮੁੜਨਗੇ।
Comment here