ਅਪਰਾਧਸਿਆਸਤਖਬਰਾਂ

ਈਡੀ ਨੇ ਝਾਰਖੰਡ ਦੇ ਮੁੱਖ ਮੰਤਰੀ ਨੂੰ ਭੇਜਿਆ ਸੰਮਨ

ਦਿੱਲੀ-ਭਾਰਤ ਵਿਚ ਕੇਂਦਰੀ ਜਾਂਚ ਏਜੰਸੀ ਪੂਰੀ ਤਰ੍ਹਾਂ ਸਰਗਰਮ ਹੋ ਚੁੱਕੀ ਹੈ।ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਕੇਂਦਰੀ ਜਾਂਚ ਏਜੰਸੀ ਨੇ ਪੁੱਛਗਿੱਛ ਲਈ ਤਲਬ ਕੀਤਾ ਹੈ। ਮੁੱਖ ਮੰਤਰੀ ਨੂੰ ਵੀਰਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਈਡੀ ਦੇ ਸੂਤਰਾਂ ਮੁਤਾਬਕ ਗ੍ਰਿਫਤਾਰ ਮੁਲਜ਼ਮ ਪੰਕਜ ਮਿਸ਼ਰਾ ਦੇ ਘਰ ਤੋਂ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਨਾਂ ‘ਤੇ ਕਈ ਬੈਂਕਿੰਗ ਦਸਤਾਵੇਜ਼ ਬਰਾਮਦ ਹੋਏ ਹਨ। ਈਡੀ ਮੁੱਖ ਮੰਤਰੀ ਦੇ ਨਾਂ ‘ਤੇ ਚੈੱਕ ਬੁੱਕ, ਪਾਸਬੁੱਕ ਆਦਿ ਦਸਤਾਵੇਜ਼ਾਂ ਦੀ ਰਸੀਦ ਬਾਰੇ ਪੁੱਛਗਿੱਛ ਕਰੇਗੀ। ਇਹ ਸਾਰਾ ਮਾਮਲਾ ਨਾਜਾਇਜ਼ ਮਾਈਨਿੰਗ ਨਾਲ ਜੁੜਿਆ ਹੋਇਆ ਹੈ।

ਮੁੱਖ ਮੰਤਰੀ ਦੇ ਨਾਂਅ ‘ਤੇ ਦਿੰਦੇ ਸਨ ਧਮਕੀਆਂ
ਈਡੀ ਨੇ ਸਾਹਿਬਗੰਜ ‘ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ ਦੌਰਾਨ ਸਬੂਤ ਇਕੱਠੇ ਕੀਤੇ ਹਨ ਕਿ ਪੰਕਜ ਮਿਸ਼ਰਾ ਅਤੇ ਉਸ ਦੇ ਸਾਥੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਮੁੱਖ ਮੰਤਰੀ ਦਾ ਨਾਂ ਲੈ ਕੇ ਜ਼ਿਲਾ ਅਧਿਕਾਰੀਆਂ ਨੂੰ ਡਰਾਉਂਦੇ ਸਨ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਸਿਆਸੀ ਪੈਂਤੜੇ ਦੀ ਵਰਤੋਂ ਕਰਕੇ ਅਧਿਕਾਰੀਆਂ ਨੂੰ ਕਾਰਵਾਈ ਕਰਨ ਤੋਂ ਰੋਕਿਆ ਗਿਆ। ਸਾਹਿਬਗੰਜ ਵਿੱਚ ਛਾਪੇਮਾਰੀ ਦੌਰਾਨ ਈਡੀ ਨੂੰ ਪੰਕਜ ਮਿਸ਼ਰਾ ਦੇ ਘਰੋਂ ਇੱਕ ਲਿਫ਼ਾਫ਼ਾ ਮਿਲਿਆ, ਜਿਸ ਵਿੱਚ ਮੁੱਖ ਮੰਤਰੀ ਦੇ ਬੈਂਕ ਖਾਤੇ ਨਾਲ ਜੁੜੀ ਇੱਕ ਚੈੱਕ ਬੁੱਕ ਸੀ। ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪ੍ਰੇਮ ਪ੍ਰਕਾਸ਼ ਨੇ ਪੁੱਛਗਿੱਛ ਦੌਰਾਨ ਆਪਣੇ ਸਿਆਸੀ ਸਬੰਧਾਂ ਦਾ ਵੀ ਜ਼ਿਕਰ ਕੀਤਾ ਸੀ।

ਗੈਰ-ਕਾਨੂੰਨੀ ਮਾਈਨਿੰਗ ਅਤੇ ਹੋਰ ਮਾਮਲਿਆਂ
ਮੁੱਖ ਮੰਤਰੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕਰਨ ਦਾ ਮੁੱਖ ਕਾਰਨ ਉਨ੍ਹਾਂ ਦੇ ਮੁੱਖ ਪ੍ਰਤੀਨਿਧੀ ਪੰਕਜ ਮਿਸ਼ਰਾ ਵੱਲੋਂ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਹੋਣ ਅਤੇ 42 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਇਕੱਠਾ ਕਰਨ ਤੋਂ ਇਲਾਵਾ ਹੋਰ ਕਈ ਮਾਮਲੇ ਹਨ। ਇਸ ਵਿੱਚ ਮਨੀ ਲਾਂਡਰਿੰਗ ਮਾਮਲੇ ਵਿੱਚ ਫਸੀ ਆਈਏਐਸ ਅਧਿਕਾਰੀ ਪੂਜਾ ਸਿੰਘਲ ਨੂੰ ਖਣਨ ਵਿਭਾਗ ਵਿੱਚ ਅਹੁਦਾ ਦੇਣ ਦੇ ਕਾਰਨਾਂ ਤੋਂ ਇਲਾਵਾ ਪ੍ਰੇਮ ਪ੍ਰਕਾਸ਼ ਦੇ ਘਰ ਤੋਂ ਮੁੱਖ ਮੰਤਰੀ ਰਿਹਾਇਸ਼ ਦੀ ਸੁਰੱਖਿਆ ਲਈ ਤੈਨਾਤ ਜਵਾਨਾਂ ਦੇ ਨਾਂਅ ਜਾਰੀ ਕਰਨਾ ਤੇ ਏਕੇ 47 ਵਰਗੇ ਹਥਿਆਰ ਮਿਲਣਾ ਸ਼ਾਮਲ ਹੈ।

Comment here