ਖਬਰਾਂਚਲੰਤ ਮਾਮਲੇਦੁਨੀਆ

ਈਰਾਨ ‘ਚ ਭੂਚਾਲ ਕਾਰਨ 7 ਲੋਕਾਂ ਦੀ ਹੋਈ ਮੌਤ

ਤਹਿਰਾਨ-ਈਰਾਨੀ ਸਮਾਚਾਰ ਏਜੰਸੀ ਰੀਪਬਲਿਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਉੱਤਰ-ਪੱਛਮੀ ਈਰਾਨ ਦੇ ਪੱਛਮੀ ਅਜ਼ਰਬਾਈਜਾਨ ਸੂਬੇ ਵਿਚ ਖੋਏ ਸ਼ਹਿਰ ਵਿਚ 5.9 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਸ਼ਨੀਵਾਰ ਨੂੰ ਸਥਾਨਕ ਸਮੇਂ ਮੁਤਾਬਕ ਰਾਤ 9:44 ਵਜੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ 816 ਹੋਰ ਜ਼ਖ਼ਮੀ ਹੋ ਗਏ। ਭੂਚਾਲ ਨਾਲ ਕਰੀਬ 70 ਪਿੰਡ ਨੁਕਸਾਨੇ ਗਏ ਹਨ।
ਤਹਿਰਾਨ ਸਥਿਤ ਈਰਾਨੀ ਭੂਚਾਲ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ 07 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਪੱਛਮੀ ਅਤੇ ਪੂਰਬੀ ਅਜ਼ਰਬਾਈਜਾਨ ਦੀ ਰਾਜਧਾਨੀ ਤਬਰੀਜ਼ ਸਮੇਤ ਕਈ ਸ਼ਹਿਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਯੂਰਪੀਅਨ-ਮੈਡੀਟੇਰੀਅਨ ਭੂਚਾਲ ਕੇਂਦਰ ਦੇ ਅਨੁਸਾਰ ਤੁਰਕੀ, ਇਰਾਕ, ਅਰਮੇਨੀਆ ਅਤੇ ਅਜ਼ਰਬਾਈਜਾਨ ਗਣਰਾਜ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸਲਾਮਿਕ ਰੀਪਬਲਿਕ ਨਿਊਜ਼ ਏਜੰਸੀ ਨੇ ਦੱਸਿਆ ਕਿ ਪੱਛਮੀ ਅਜ਼ਰਬਾਈਜਾਨ ਸੂਬੇ ਦੇ ਗਵਰਨਰ-ਜਨਰਲ ਮੁਹੰਮਦ ਸਾਦੇਗ ਮੋਤਾਮਾਦਿਆਨ ਨੇ ਕਿਹਾ ਕਿ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ।

Comment here