ਤਹਿਰਾਨ-ਈਰਾਨ ਦੇ ਵਿਦੇਸ਼ ਮੰਤਰੀ ਹੁਸੈਨ ਅਮੀਰ-ਅਬਦੁੱਲਾਯਾਨ ਨੇ ਅਗਲੇ ਹਫ਼ਤੇ ਭਾਰਤ ਦੀ ਯਾਤਰਾ ਤੋਂ ਪਹਿਲਾਂ ਕਿਹਾ ਕਿ ਤਹਿਰਾਨ ਭਾਰਤ ਨਾਲ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਸਬੰਧਾਂ ਦਾ ਵਿਸਥਾਰ ਕਰਨਾ ਜਾਰੀ ਰੱਖੇਗਾ। ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਸ਼੍ਰੀ ਅਬਦੁੱਲਾਯਾਨ ਨੇ ਵਿਦੇਸ਼ ਮੰਤਰੀ ਸ. ਜੈਸ਼ੰਕਰ ਨੂੰ ਵਧਾਈ ਦਿੰਦੇ ਹੋਏ ਕਿਹਾ, ”ਮੇਰੇ ਸਹਿਯੋਗੀ ਭਾਰਤੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਭਾਰਤ ਸਰਕਾਰ ਅਤੇ ਦੇਸ਼ ਦੇ ਨਾਗਰਿਕਾਂ ਨੂੰ ਗਣਤੰਤਰ ਦਿਵਸ ਦੀਆਂ ਮੁਬਾਰਕਾਂ। ਅਸੀਂ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੰਚਾਂ ‘ਤੇ ਸਾਰੇ ਸਬੰਧਾਂ ਨੂੰ ਵਧਾਉਣ ਲਈ ਕੰਮ ਕਰਨਾ ਜਾਰੀ ਰੱਖਾਂਗੇ।” ਇਸ ‘ਤੇ ਡਾ. ਜੈਸ਼ੰਕਰ ਨੇ ਜਵਾਬ ਦਿੱਤਾ, ”ਅਸੀਂ ਤੁਹਾਡੀਆਂ ਸ਼ੁਭਕਾਮਨਾਵਾਂ ਦੀ ਕਦਰ ਕਰਦੇ ਹਾਂ। ਤੁਹਾਡੀ ਫੇਰੀ ਦਾ ਇੰਤਜ਼ਾਰ ਕਰ ਰਹੇ ਹਾਂ।” ਇਸ ਤੋਂ ਪਹਿਲਾਂ ਸੋਮਵਾਰ ਨੂੰ, ਸ਼੍ਰੀ ਅਬਦੁੱਲਾਯਾਨ ਨੇ ਈਰਾਨ ਅਤੇ ਗੁਆਂਢੀ ਦੇਸ਼ਾਂ ‘ਤੇ ਇਕ ਸੰਮੇਲਨ ਦੇ ਦੌਰਾਨ ਪੱਤਰਕਾਰਾਂ ਨੂੰ ਕਿਹਾ ਕਿ ਉਹ ਅਗਲੇ ਹਫਤੇ ਦੁਵੱਲੀ ਗੱਲਬਾਤ ਲਈ ਭਾਰਤ ਅਤੇ ਸ਼੍ਰੀਲੰਕਾ ਦੀ ਯਾਤਰਾ ਕਰਨਗੇ।
Comment here