ਅਪਰਾਧਸਿਆਸਤਖਬਰਾਂ

ਈਰਾਨ : ਵਿਦਿਆਰਥਣਾਂ ਨੂੰ ਜ਼ਹਿਰ ਦੇਣ ਦੇ ਸ਼ੱਕ ‘ਚ 110 ਲੋਕ ਗ੍ਰਿਫ਼ਤਾਰ

ਦੁਬਈ-ਈਰਾਨ ਦੇ ਪੁਲਸ ਬੁਲਾਰੇ ਜਨਰਲ ਸਈਦ ਮੁੰਤਜਿਰ ਅਲ ਮੇਹਦੀ ਨੇ ਮੀਡੀਆ ਵਿਚ ਬਿਆਨ ਜਾਰੀ ਕਰਕੇ ਕਿਹਾ ਕਿ ਦੇਸ਼ ਭਰ ਦੇ ਸਕੂਲਾਂ ਵਿਚ ਕਥਿਤ ਤੌਰ ‘ਤੇ ਹਜ਼ਾਰਾਂ ਕੁੜੀਆਂ ਨੂੰ ਜ਼ਹਿਰ ਦਿੱਤੇ ਜਾਣ ਦੇ ਮਾਮਲੇ ਵਿਚ 110 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੁਲਸ ਨੇ ਬੰਬ ਲੱਗੇ ਹਜ਼ਾਰਾਂ ਖਿਡੌਣੇ ਜ਼ਬਤ ਕੀਤੇ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਕੁੱਝ ਹਮਲੇ ਸ਼ਰਾਰਤ ਦੇ ਚੱਲਦੇ ਕੀਤੇ ਗਏ ਹੋਣਗੇ। ਸਥਾਨਕ ਮੀਡੀਆ ਵਿਚ ਆਈਆਂ ਖ਼ਬਰਾਂ ਅਤੇ ਅਧਿਕਾਰ ਸਮੂਹਾਂ ਮੁਤਾਬਕ ਸੈਂਕੜੇ ਵਿਦਿਆਰਥਣਾਂ ਹਸਪਤਾਲ ਵਿਚ ਦਾਖ਼ਲ ਹਨ।
ਈਰਾਨੀ ਅਧਿਕਾਰੀਆਂ ਨੇ ਹਾਲ ਹੀ ਦੇ ਹਫ਼ਤਿਆਂ ਵਿੱਚ ਹੋਈਆਂ ਇਨ੍ਹਾਂ ਘਟਨਾਵਾਂ ਨੂੰ ਸਵੀਕਾਰ ਕੀਤਾ ਸੀ ਪਰ ਇਸ ਬਾਰੇ ਵੇਰਵੇ ਨਹੀਂ ਦਿੱਤੇ ਸਨ ਕਿ ਇਨ੍ਹਾਂ ਘਟਨਾਵਾਂ ਦੇ ਪਿੱਛੇ ਕੌਣ ਹੋ ਸਕਦਾ ਹੈ ਜਾਂ ਕੀ ਕੋਈ ਰਸਾਇਣ ਵਰਤਿਆ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਨਵੰਬਰ ਤੋਂ ਹੁਣ ਤੱਕ ਈਰਾਨ ਦੇ 30 ਵਿਚੋਂ 21 ‘ਚ ਸੂਬਿਆਂ ‘ਚ 50 ਤੋਂ ਵੱਧ ਸਕੂਲਾਂ ‘ਤੇ ਅਜਿਹੇ ਹਮਲੇ ਹੋਏ ਹਨ। ਪਿਛਲੇ ਸਾਲ ਸਤੰਬਰ ਵਿੱਚ ਦੇਸ਼ ਭਰ ਵਿੱਚ ਸਰਕਾਰ ਵਿਰੋਧੀ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਈਰਾਨ ਨੇ ਆਜ਼ਾਦ ਮੀਡੀਆ ‘ਤੇ ਰੋਕ ਲਗਾ ਦਿੱਤੀ ਅਤੇ ਕਈ ਪੱਤਰਕਾਰਾਂ ਨੂੰ ਗ੍ਰਿਫ਼ਤਾਰ ਕੀਤਾ। ਵਿਦਿਆਰਥਣਾਂ ਨੂੰ ਜ਼ਹਿਰ ਦੇਣ ਦੀਆਂ ਘਟਨਾਵਾਂ ਦੀ ਕਵਰੇਜ ਕਰ ਰਹੇ ਪੱਤਰਕਾਰਾਂ ਅਤੇ ਰਿਪੋਰਟਰਾਂ ‘ਤੇ ਵੀ ਗਾਜ ਡਿੱਗੀ।

Comment here