ਮੁਆਵਜ਼ੇ ਦੀ ਮੰਗ ਕਰਦਿਆਂ ਅਧਿਕਾਰੀ ਤੇ ਮੁਲਾਜ਼ਮ ਬਣਾਏ ਸੀ ਬੰਦੀ
ਲੰਬੀ-ਮਾਲਵੇ ਵਿੱਚ ਗੁਲਾਬੀ ਸੁੰਡੀ ਨਾਲ ਹੋਏ ਨਰਮੇ ਦੀ ਫਸਲ ਦੇ ਖਰਾਬੇ ਦੇ ਮੁਆਵਜੇ ਦੀ ਮੰਗ ਨੂੰ ਲੈ ਕੇ ਲੰਬੀ ਦੇ ਤਹਿਸੀਲ ਕੰਪਲੈਕਸ ਅਗੇ ਕੱਲ੍ਹ ਤੋਂ ਲਾਗਤਰ ਧਰਨਾ ਦੇ ਰਹੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਕੋਈ ਸੁਣਵਾਈ ਨਾ ਹੋਣ ਤੇ ਗੁੱਸੇ ਵਿਚ ਆਏ ਕਿਸਾਨਾਂ ਨੇ ਦੇਰ ਰਾਤ ਤੱਕ ਲੰਬੀ ਦੇ ਤਹਿਸੀਲਦਾਰ ਅਤੇ ਉਸ ਦੇ ਸਟਾਫ ਨੂੰ ਦਫ਼ਤਰ ਵਿਚ ਘੇਰੀ ਰੱਖਿਆ। ਦੇਰ ਰਾਤ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਹਲਕਾਂ ਲਾਠੀਚਾਰਜ ਕਰਕੇ ਮੁਲਾਜਮਾਂ ਨੂੰ ਛੁਡਵਾਇਆ। ਛੇ ਦੇ ਕਰੀਬ ਕਿਸਾਨਾਂ ਦੇ ਮਾਮੂਲੀ ਸਟਾ ਲਗੀਆਂ ਜਿਨ੍ਹਾਂ ਨੂੰ ਸਿਵਲ ਹਸਪਤਾਲ ਲੰਬੀ ਵਿਖੇ ਜੇਰੇ ਇਲਾਜ ਹਨ । ਦੂਸਰੇ ਪਾਸੇ ਇਸ ਮਾਮਲੇ ਨੂੰ ਲੈ ਕੇ ਪੂਰੇ ਪੰਜਾਬ ਦੇ ਪਟਵਾਰੀ ਕਾਨੂੰਗੋ, ਨਾਈਬ ਤਹਿਸੀਲਦਾਰ ਅੱਜ ਹੜਤਾਲ ਤੇ ਹਨ । ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਐਸੋਸੀਏਸ਼ਨ ਨੇ ਕਿਹਾ ਕਿ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰ ਮੁਆਵਜ਼ੇ ਦਾ ਦਾਅਵਾ ਕਰਨ ਲਈ ਅਧਿਕਾਰੀਆਂ ਨੂੰ ਝੂਠੀਆਂ ਰਿਪੋਰਟਾਂ ਦੇਣ ਲਈ ਮਜਬੂਰ ਕਰ ਰਹੇ ਸਨ, ਜਿਸ ਨੂੰ ਅਧਿਕਾਰੀਆਂ ਨੇ ਪੂਰੀ ਤਰ੍ਹਾਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਫਸਰਾਂ ਨੂੰ ਬੰਦੀ ਬਣਾ ਲਿਆ ਹੈ ਅਤੇ ਹੁਣ ਦਬਾਅ ਪਾ ਰਿਹਾ ਹੈ। ਐਸੋਸੀਏਸ਼ਨ ਨੇ ਦੱਸਿਆ ਕਿ ਅੱਜ ਤੋਂ ਐਸੋਸੀਏਸ਼ਨ ਦੇ ਸਮੂਹ ਮੈਂਬਰ ਅਧਿਕਾਰੀ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾ ਰਹੇ ਹਨ ਅਤੇ ਕਿਸਾਨ ਯੂਨੀਅਨ ਦੇ ਵਿਰੋਧ ਵਿੱਚ ਲੰਬੀ ਵਿਖੇ ਇਕੱਠ ਕਰਨਗੇ। ਉਨ੍ਹਾਂ ਸਮੂਹ ਸਾਥੀ ਸਰਕਾਰੀ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨਾਲ ਜੁੜਨ ਅਤੇ ‘ਆਪ’ ਸਰਕਾਰ ਨੂੰ ਕਿਸਾਨ ਜਥੇਬੰਦੀ ਵਿਰੁੱਧ ਕਾਰਵਾਈ ਕਰਨ ਦੀ ਅਪੀਲ ਕਰਨ। ਨਾਇਬ ਤਹਿਸੀਲਦਾਰ ਅਤੇ ਅਮਲੇ ਦੇ ਘਿਰਾਓ ਮਾਮਲੇ ਵਿਚ ਲੰਬੀ ਪੁਲਿਸ ਨੇ 9 ਆਗੂਆਂ ਨੂੰ ਨਾਮਜ਼ਦ ਕਰਕੇ ਦਸ ਖ਼ਿਲਾਫ਼ ਅੱਠ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ।ਇਹ ਮੁਕੱਦਮਾ ਲੰਬੀ ਦੇ ਨਾਇਬ ਤਹਿਸੀਲਦਾਰ ਅਰਜਿੰਦਰ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤ ‘ਚ ਨਾਇਬ ਤਹਿਸੀਲਦਾਰ ਨੇ ਦੋਸ਼ ਲਗਾਇਆ ਕਿ ਉਨ੍ਹਾਂ ਵਲੋਂ ਕੱਲ੍ਹ ਸ਼ਾਮ ਕਰੀਬ ਸਾਢੇ ਤਿੰਨ ਵਜੇ ਸਬ-ਤਹਿਸੀਲ ਲੰਬੀ ਵਿਖੇ ਰਜਿਸਟਰੀਆਂ ਦਾ ਕੰਮ ਨਿਪਟਾਇਆ ਜਾ ਰਿਹਾ ਸੀ, ਉਸੇ ਦੌਰਾਨ ਕਿਸਾਨ ਯੂਨੀਅਨ ਗੁਰਪਾਸ਼ ਸਿੰਘ, ਭੂਰਾ ਸਿੰਘ, ਡਾਕਟਰ ਹਰਪਾਲ ਸਿੰਘ ਤੇ ਹੋਰ ਅਣਪਛਾਤੇ ਵਿਅਕਤੀ ਉਨ੍ਹਾਂ ਦੀ ਅਦਾਲਤ ‘ਚ ਵੜ ਆਏ ਅਤੇ ਸਰਕਾਰੀ ਕੰਮ ਵਿਚ ਵਿਘਨ ਪਾਉਣ ਲੱਗ ਗਏ।
Comment here