ਸਿਆਸਤਖਬਰਾਂਚਲੰਤ ਮਾਮਲੇ

ਉਪ ਰਾਸ਼ਟਰਪਤੀ ਉਮੀਦਵਾਰ ਕੈਪਟਨ ਦੇ ਨਾਮ ਦੀ ਚਰਚਾ

ਚੰਡੀਗੜ੍ਹ-ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਨ. ਡੀ. ਏ. ਵਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮਦੀਵਾਰ ਹੋਣ ਦੀ ਚਰਚਾ ਹੈ। ਦਰਅਸਲ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੰਗੇ ਸੰਬੰਧ ਹਨ ਅਤੇ ਚਰਚਾ ਹੈ ਕਿ ਅਗਲੇ ਕੁੱਝ ਦਿਨਾਂ ਵਿਚ ਕੈਪਟਨ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਭਾਜਪਾ ਵਿਚ ਰਲੇਵਾਂ ਹੋ ਸਕਦਾ ਹੈ ਅਤੇ ਇਸ ਰਲੇਵੇਂ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੀ ਉਮੀਦਵਾਰੀ ਦਾ ਐਲਾਨ ਵੀ ਹੋ ਸਕਦਾ ਹੈ।
ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਸ ਸਮੇਂ ਲੰਡਨ ਵਿਚ ਹਨ, ਉਨ੍ਹਾਂ ਦੀ ਸਰਜਰੀ ਹੋਈ ਹੈ ਅਤੇ ਉਹ ਅਗਲੇ ਹਫ਼ਤੇ ਪੰਜਾਬ ਪਰਤ ਆਉਣਗੇ। ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਪਰਤਣ ਤੋਂ ਬਾਅਦ ਪੀ.ਐੱਲ. ਸੀ. ਦਾ ਭਾਜਪਾ ’ਚ ਰਲੇਵਾਂ ਹੋ ਸਕਦਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਦੇਸ਼ ਦੇ ਮੌਜੂਦਾ ਰਾਸ਼ਟਰਪਤੀ ਵੈਂਕਿਆ ਨਾਇਡੂ ਦਾ ਕਾਰਜਕਾਲ 11 ਅਗਸਤ ਨੂੰ ਖ਼ਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ 6 ਅਗਸਤ ਨੂੰ ਉਪ ਰਾਸ਼ਟਰਪਤੀ ਚੋਣਾਂ ਹੋਣਗੀਆਂ। ਇਸ ਲਈ 5 ਜੁਲਾਈ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ 19 ਜੁਲਾਈ ਤੱਕ ਨਾਮਜ਼ਦਗੀ ਭਰੀ ਜਾਵੇਗੀ।

Comment here