ਸਿਆਸਤਖਬਰਾਂ

ਉੱਤਰ ਪ੍ਰਦੇਸ਼ ਦੇ ਲੋਕ ਬਦਲਾਅ ਚਾਹੁੰਦੇ-ਸ਼ਰਦ ਪਵਾਰ

ਲਖਨਊ-ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਇੱਕ ਹੀ ਦਿਨ ਵਿੱਚ ਦੋ ਝਟਕੇ ਲੱਗੇ ਹਨ। ਇਸ ਦੌਰਾਨ ਐਨਸੀਪੀ ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਯੂਪੀ ਵਿੱਚ ਵੱਖ-ਵੱਖ ਪਾਰਟੀਆਂ ਦੇ 13 ਵਿਧਾਇਕ ਸਮਾਜਵਾਦੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਸ਼ਰਦ ਪਵਾਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਯੂਪੀ ਵਿੱਚ ਸਪਾ ਅਤੇ ਹੋਰ ਪਾਰਟੀਆਂ ਦੇ ਸਮਰਥਨ ਨਾਲ ਵਿਧਾਨ ਸਭਾ ਚੋਣਾਂ ਲੜੇਗੀ। ਸ਼ਰਦ ਪਵਾਰ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਸਾਨੂੰ ਸੂਬੇ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਫਿਰਕੂ ਧਰੁਵੀਕਰਨ ਦੀ ਰਾਜਨੀਤੀ ਜ਼ੋਰਾਂ ‘ਤੇ ਹੈ। ਇਸ ਦਾ ਜਵਾਬ ਉੱਤਰ ਪ੍ਰਦੇਸ਼ ਦੀ ਜਨਤਾ ਹੁਣ ਚੋਣਾਂ ‘ਚ ਦੇਵੇਗੀ।ਇਸ ਦੇ ਨਾਲ ਹੀ ਸੂਤਰਾਂ ਮੁਤਾਬਕ ਸਵਾਮੀ ਪ੍ਰਸਾਦ ਮੌਰਿਆ ਦੇ ਨਾਲ ਭਾਜਪਾ ਦੇ ਤਿੰਨ ਹੋਰ ਵਿਧਾਇਕ ਵੀ ਅਸਤੀਫਾ ਦੇ ਸਕਦੇ ਹਨ। ਚਰਚਾ ਹੈ ਕਿ ਮੰਤਰੀ ਦਾਰਾ ਸਿੰਘ ਚੌਹਾਨ ਵੀ ਭਾਜਪਾ ਛੱਡ ਸਕਦੇ ਹਨ। ਇੰਨਾ ਹੀ ਨਹੀਂ ਕਾਨਪੁਰ ਦੇਹਤ ਤੋਂ ਭਾਜਪਾ ਵਿਧਾਇਕ ਭਗਵਤੀ ਪ੍ਰਸਾਦ ਸਾਗਰ ਨੂੰ ਵੀ ਸਵਾਮੀ ਪ੍ਰਸਾਦ ਮੌਰਿਆ ਦੇ ਘਰ ਦੇਖਿਆ ਗਿਆ ਹੈ। ਖਬਰ ਇਹ ਵੀ ਹੈ ਕਿ ਤਿਲਹਰ ਤੋਂ ਭਾਜਪਾ ਵਿਧਾਇਕ ਰੋਸ਼ਨ ਲਾਲ ਵਰਮਾ ਵੀ ਸਪਾ ‘ਚ ਸ਼ਾਮਲ ਹੋ ਜਾਣਗੇ।

Comment here