ਊਧਮਪੁਰ-ਇਥੋਂ ਦੇ ਅਧਿਕਾਰੀਆਂ ਦੀ ਜਾਣਕਾਰੀ ਮੁਤਾਬਕ ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਬੀਤੇ ਸੋਮਵਾਰ ਨੂੰ ਸਮਰੱਥਾ ਤੋਂ ਵੱਧ ਯਾਤਰੀਆਂ ਨਾਲ ਭਰੀ ਇਕ ਬੱਸ ਦੇ ਪਲਟਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 67 ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਬੱਸ ਮੁੰਗਰੀ ਖੋਰ ਗਲੀ ਤੋਂ ਊਧਮਪੁਰ ਸ਼ਹਿਰ ਜਾ ਰਹੀ ਸੀ।
ਬੱਸ ਜਿਵੇਂ ਹੀ ਕ੍ਰੀਮਾਚੀ ਮਾਨਸਰ ਪਹੁੰਚੀ, ਇਕ ਘੁਮਾਵਦਾਰ ਮੋੜ ਤੋਂ ਲੰਘਣ ਦੌਰਾਨ ਡਰਾਈਵਰ ਵਾਹਨ ਤੋਂ ਕੰਟਰੋਲ ਗੁਆ ਬੈਠਾ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ਪਲਟ ਕੇ 40 ਫੁੱਟ ਹੇਠਾਂ ਜਾ ਡਿੱਗੀ। ਘਟਨਾ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 67 ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ‘ਚ ਜ਼ਿਆਦਾਤਰ ਵਿਦਿਆਰਥੀ ਅਤੇ ਦਫ਼ਤਰ ਜਾਣ ਵਾਲੇ ਯਾਤਰੀ ਹਨ, ਜਿਨ੍ਹਾਂ ਦੀ ਹਾਲਤ ਸਥਿਰ ਹੈ।
Comment here