ਖਬਰਾਂਖੇਡ ਖਿਡਾਰੀਚਲੰਤ ਮਾਮਲੇ

ਏਸ਼ੀਆ ਕੱਪ: ਭਾਰਤ ਨੇ ਪਾਕਿ ਨੂੰ 228 ਦੌੜਾਂ ਨਾਲ ਹਰਾਇਆ

ਨਵੀਂ ਦਿੱਲੀ-ਏਸ਼ੀਆ ਕੱਪ 2023 ਦੇ ਸੁਪਰ-4 ਰਾਊਂਡ ਦੇ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ 228 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ। ਵਨਡੇ ‘ਚ ਦੌੜਾਂ ਦੇ ਮਾਮਲੇ ‘ਚ ਭਾਰਤ ਦੀ ਇਹ ਵੱਡੀ ਜਿੱਤ ਹੈ। ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 50 ਓਵਰਾਂ ‘ਚ 2 ਵਿਕਟਾਂ ‘ਤੇ 356 ਦੌੜਾਂ ਦਾ ਵੱਡਾ ਸਕੋਰ ਬਣਾਇਆ। ਹਾਲਾਂਕਿ ਟੀਚੇ ਦਾ ਪਿੱਛਾ ਕਰਦੇ ਹੋਏ ਪਾਕਿਸਤਾਨ ਦੀ ਟੀਮ 32 ਓਵਰਾਂ ‘ਚ 128 ਦੌੜਾਂ ਹੀ ਬਣਾ ਸਕੀ। ਵਿਰਾਟ ਕੋਹਲੀ ਤੇ ਲੋਕੇਸ਼ ਰਾਹੁਲ ਦੇ ਨਾਬਾਦ ਸੈਂਕੜਿਆਂ ਤੇ ਦੋਵਾਂ ਵਿਚਾਲੇ ਅਟੁੱਟ ਭਾਈਵਾਲੀ ਤੋਂ ਬਾਅਦ ਕੁਲਦੀਪ ਯਾਦਵ ਦੀ ਫਿਰਕੀ ਦੇ ਜਾਦੂ ਨਾਲ ਭਾਰਤ ਨੇ ਮੀਂਹ ਤੋਂ ਪ੍ਰਭਾਵਿਤ ਏਸ਼ੀਆ ਕੱਪ ਦੇ ਸੁਪਰ ਚਾਰ ਮੈਚ ਵਿਚ ਪਾਕਿਸਤਾਨ ਨੂੰ 228 ਦੌੜਾਂ ਨਾਲ ਹਰਾ ਦਿੱਤਾ। ਪਾਕਿਸਤਾਨ ਖ਼ਿਲਾਫ ਦੌੜਾਂ ਦੇ ਲਿਹਾਜ਼ ਨਾਲ ਇਹ ਭਾਰਤ ਦੀ ਸਭ ਤੋਂ ਵੱਡੀ ਜਿੱਤ ਹੈ। ਭਾਰਤ ਦੇ 357 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਦਿਆਂ ਪਾਕਿਸਤਾਨ ਦੀ ਟੀਮ ਸਪਿੰਨਰ ਕੁਲਦੀਪ (25 ਦੌੜਾਂ ਉਤੇ ਪੰਜ ਵਿਕਟ) ਦੀ ਗੇਂਦਬਾਜ਼ੀ ਅੱਗੇ 32 ਓਵਰਾਂ ਵਿਚ 128 ਦੌੜਾਂ ਉਤੇ ਢੇਰ ਹੋ ਗਈ। ਕੋਹਲੀ ਨੇ ਨਾਬਾਦ 122 ਤੇ ਰਾਹੁਲ ਨੇ 111 ਦੌੜਾਂ ਬਣਾਈਆਂ। ਕੋਹਲੀ ਦਾ ਇੱਥੋਂ ਦੇ ਸਟੇਡੀਅਮ ਵਿਚ ਇਹ ਲਗਾਤਾਰ ਚੌਥਾ ਸੈਂਕੜਾ ਹੈ।

Comment here