ਸਿਆਸਤਖਬਰਾਂਚਲੰਤ ਮਾਮਲੇ

ਐਂਟਨੀ ਬਲਿੰਕਨ ਤੇ ਜੈਸ਼ੰਕਰ ਨੇ ਰੂਸ-ਯੂਕ੍ਰੇਨ ਜੰਗ ਬਾਰੇ ਕੀਤੀ ਚਰਚਾ

ਨਵੀਂ ਦਿੱਲੀ-ਦਿੱਲੀ ‘ਚ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਮੁਲਾਕਾਤ ਦੌਰਾਨ ਭਾਰਤ ਵਿੱਚ ਮਨੁੱਖੀ ਅਧਿਕਾਰਾਂ ਅਤੇ ਰੂਸ ਤੇ ਯੂਕ੍ਰੇਨ ਦਰਮਿਆਨ ਚੱਲ ਰਹੀ ਜੰਗ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਜੈਸ਼ੰਕਰ ਨਾਲ ਮੁਲਾਕਾਤ ਤੋਂ ਬਾਅਦ ਐਂਟਨੀ ਨੇ ਕਿਹਾ, ”ਅਸੀਂ ਭਾਰਤੀ ਹਮਰੁਤਬਾ ਨਾਲ ਨਿਯਮਤ ਗੱਲਬਾਤ ਕਰ ਰਹੇ ਹਾਂ। ਅਸੀਂ ਭਾਰਤ ਸਰਕਾਰ ਨੂੰ ਮਨੁੱਖੀ ਅਧਿਕਾਰਾਂ ਨੂੰ ਕਾਇਮ ਰੱਖਣ ਲਈ ਉਤਸ਼ਾਹਿਤ ਕਰਦੇ ਰਹੇ ਹਾਂ। ਇਹ ਸਾਡੀ ਜ਼ਿੰਮੇਵਾਰੀ ਹੈ।”
ਇਸ ਦੌਰਾਨ ਐਂਟਨੀ ਨੇ ਇਹ ਵੀ ਕਿਹਾ ਕਿ ਇਹ ਉਹ ਮੁੱਦਾ ਹੈ, ਜਿਸ ਬਾਰੇ ਉਨ੍ਹਾਂ ਐੱਸ ਜੈਸ਼ੰਕਰ ਨਾਲ ਗੱਲਬਾਤ ਕੀਤੀ ਹੈ। ਐਂਟਨੀ ਨੇ ਅੱਗੇ ਕਿਹਾ, ”ਸਾਨੂੰ ਆਪਣੇ-ਆਪ ਨੂੰ ਮੂਲ ਮੁੱਲਾਂ ‘ਤੇ ਕਾਇਮ ਰੱਖਣਾ ਹੋਵੇਗਾ, ਜਿਸ ਵਿੱਚ ਮਨੁੱਖੀ ਅਧਿਕਾਰਾਂ ਦਾ ਵੀ ਸਨਮਾਨ ਹੋਵੇ। ਮਨੁੱਖੀ ਅਧਿਕਾਰਾਂ ਵਿੱਚ ਬੋਲਣ ਦੀ ਆਜ਼ਾਦੀ, ਧਰਮ ਦੀ ਆਜ਼ਾਦੀ ਤੇ ਅਸੈਂਬਲੀ ਦੀ ਆਜ਼ਾਦੀ ਸ਼ਾਮਲ ਹੋਣੀ ਚਾਹੀਦੀ ਹੈ।” ਇਸ ਦੌਰਾਨ ਉਨ੍ਹਾਂ ਨੇ ਭਾਰਤ ਅਤੇ ਅਮਰੀਕਾ ਨੂੰ ਦੁਨੀਆ ਦੇ 2 ਸਭ ਤੋਂ ਵੱਡੇ ਲੋਕਤੰਤਰ ਦੱਸਦਿਆਂ ਕਿਹਾ ਕਿ ਅਜਿਹਾ ਕਰਨਾ ਸਾਡੀ ਜ਼ਿੰਮੇਵਾਰੀ ਹੈ। ਯੁੱਧ ਖ਼ਤਮ ਕਰਨ ਅਤੇ ਰੂਸੀ ਰਾਸ਼ਟਰਪਤੀ ‘ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ, ”ਹਰ ਦੇਸ਼ ਰੂਸ ਦੇ ਹਮਲੇ ਦੀ ਕੀਮਤ ਚੁਕਾ ਰਿਹਾ ਹੈ; ਇਕ ਯੁੱਧ ਜਿਸ ਨੂੰ ਰਾਸ਼ਟਰਪਤੀ ਪੁਤਿਨ ਕੱਲ੍ਹ ਖਤਮ ਕਰ ਸਕਦੇ ਹਨ, ਜੇਕਰ ਉਨ੍ਹਾਂ ਨੇ ਅਜਿਹਾ ਕਰਨ ਦਾ ਫ਼ੈਸਲਾ ਲਿਆ। ਅਸੀਂ ਇਸ ਨੂੰ ਰੋਕਣ ਲਈ ਸਖ਼ਤ ਮਿਹਨਤ ਕੀਤੀ ਹੈ।”

Comment here