ਅਪਰਾਧਖਬਰਾਂਚਲੰਤ ਮਾਮਲੇ

ਐਨਆਈਏ ਕੋਰਟ ਨੇ ਖਾਨਪੁਰੀਆ ਦਾ ਰਿਮਾਂਡ ਵਧਾਇਆ

ਮੋਹਾਲੀ-ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ ਅਦਾਲਤ ਨੇ ਸ਼ੁੱਕਰਵਾਰ ਨੂੰ 2019 ਦੇ ਇੱਕ ਕੇਸ ਵਿੱਚ ਮੋਸਟ ਵਾਂਟੇਡ ਅੱਤਵਾਦੀ ਕੁਲਵਿੰਦਰ ਜੀਤ ਸਿੰਘ ਉਰਫ ਖਾਨਪੁਰੀਆ ਦੇ ਪੁਲਿਸ ਰਿਮਾਂਡ ਵਿੱਚ ਚਾਰ ਦਿਨ ਦਾ ਵਾਧਾ ਕਰ ਦਿੱਤਾ ਹੈ। ਉਹ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਤਿੰਨ ਦਿਨ ਦੇ ਰਿਮਾਂਡ ‘ਤੇ ਸੀ। ਖਾਨਪੁਰੀਆ ਬੱਬਰ ਖਾਲਸਾ ਇੰਟਰਨੈਸ਼ਨਲ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੁੜੇ ਹੋਏ ਹਨ। ਐੱਨਆਈਏ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੰਜ ਲੱਖ ਰੁਪਏ ਇਨਾਮੀ ਅੱਤਵਾਦੀ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਕੁਲਵਿੰਦਰ ਜੀਤ ਸਿੰਘ ਉਰਫ ਖਾਨਪੁਰੀਆ ਪੰਜਾਬ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਸਮੇਤ ਕਈ ਅੱਤਵਾਦੀ ਮਾਮਲਿਆਂ ‘ਚ ਲੋੜੀਂਦਾ ਸੀ। ਪੁਲਸ ਕਾਫੀ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ। ਉਹ 2019 ਤੋਂ ਭਗੌੜਾ ਸੀ, ਅਤੇ ਐਨਆਈਏ ਨੇ ਉਸ ਦੀ ਗ੍ਰਿਫਤਾਰੀ ਲਈ ਸੂਚਨਾ ਦੇਣ ਲਈ ਪੰਜ ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਸੀ। ਐਨਆਈਏ ਦੇ ਇੱਕ ਅਧਿਕਾਰੀ ਦੇ ਹਵਾਲੇ ਨਾਲ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਖਾਨਪੁਰੀਆ ਨੂੰ ਅੰਮ੍ਰਿਤਸਰ ਵਿੱਚ ਦਰਜ ਇੱਕ ਕੇਸ ਵਿੱਚ ਪੰਜਾਬ ਦੀ ਇੱਕ ਵਿਸ਼ੇਸ਼ ਐਨਆਈਏ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਉਸ ਦੇ ਖਿਲਾਫ ਲੁੱਕ ਆਊਟ ਸਰਕੂਲਰ ਅਤੇ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ।
ਪਹਿਲਾਂ ਇਹ ਕੇਸ ਪੁਲਿਸ ਨੇ 30 ਮਈ, 2019 ਨੂੰ ਦਰਜ ਕੀਤਾ ਸੀ ਅਤੇ ਬਾਅਦ ਵਿੱਚ 27 ਜੂਨ ਨੂੰ ਐਨਆਈਏ ਨੇ ਇਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ। ਇਸ ਤੋਂ ਪਹਿਲਾਂ ਖਾਨਪੁਰੀਆ ਨਾਲ ਸਾਜ਼ਿਸ਼ ਰਚਣ ਵਾਲੇ ਚਾਰ ਸਹਿ-ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਅਧਿਕਾਰੀ ਨੇ ਦੱਸਿਆ ਕਿ ਗ੍ਰਿਫਤਾਰ ਅੱਤਵਾਦੀ 1990 ਦੇ ਦਹਾਕੇ ਵਿੱਚ ਨਵੀਂ ਦਿੱਲੀ ਦੇ ਕਨਾਟ ਪਲੇਸ ਵਿੱਚ ਬੰਬ ਧਮਾਕੇ ਅਤੇ ਹੋਰ ਰਾਜਾਂ ਵਿੱਚ ਗ੍ਰਨੇਡ ਹਮਲਿਆਂ ਵਿੱਚ ਵੀ ਸ਼ਾਮਲ ਸੀ।

Comment here