ਚੰਡੀਗੜ੍ਹ: ਉਹ ਕਰਮਚਾਰੀ ਜੋ ਐਨਐਚਐਮ ਅਧੀਨ ਤੈਨਾਤ ਹਨ, ਲਈ ਪੰਜਾਬ ਸਰਕਾਰ ਨੇ ਨਵੇਂ ਨਿਯਮ ਜਾਰੀ ਕੀਤੇ ਹਨ। ਇਸ ਦੇ ਤਹਿਤ ਐਨਐਚਐਮ ਕਰਮਚਾਰੀਆਂ ਲਈ ਮੈਟ੍ਰਿਕ ਤੱਕ ਪੰਜਾਬੀ ਵਿਸ਼ਾ ਪਾਸ ਕਰਨਾ ਲਾਜ਼ਮੀ ਹੋਵੇਗਾ। ਦਰਅਸਲ ਸਰਕਾਰ ਵਲੋਂ ਬੋਰਡਾਂ, ਕਾਰਪੋਰੇਸ਼ਨਾਂ, ਕਮਿਸ਼ਨਾਂ ਅਥਾਰਟੀਆਂ ਵਿਚ ਕੰਮ ਕਰਦੇ ਕਰਮਚਾਰੀਆਂ ਦਾ ਮੈਟ੍ਰਿਕ ਪੱਧਰ ਤੱਕ ਪੰਜਾਬੀ ਵਿਸ਼ਾ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ ਜਿਹੜੇ ਕਰਮਚਾਰੀ ਮੈਟਿਕ ਪੱਧਰ ਤੱਕ ਪੰਜਾਬੀ ਵਿਸ਼ਾ ਪਾਸ ਨਹੀਂ ਹਨ, ਉਹਨਾਂ ਨੂੰ ਪੰਜਾਬੀ ਵਿਸ਼ਾ ਪਾਸ ਕਰਨ ਲਈ 6 ਮਹੀਨੇ ਦਾ ਸਮਾਂ ਦਿੱਤਾ ਜਾਂਦਾ ਹੈ। ਇਸ ਵਿਸ਼ੇ ਵਿਚ ਲਿਖਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਬੋਰਡਾਂ, ਕਾਰਪੋਰੇਸ਼ਨਾਂ, ਕਮੀਸ਼ਨਾਂ, ਅਥਾਰਟੀਆਂ ਵਿੱਚ ਕੰਮ ਕਰਦੇ ਕਰਮਚਾਰੀਆਂ ਦਾ ਮੈਟ੍ਰਿਕ ਪੱਧਰ ਤੱਕ ਪੰਜਾਬੀ ਵਿਸ਼ਾ ਪਾਸ ਕਰਨਾ ਲਾਜ਼ਮੀ ਹੋਵੇਗਾ। ਅਜਿਹੇ ਕਰਮਚਾਰੀਆਂ ਦੀ ਜਾਣਕਾਰੀ ਐਚ.ਆਰ. ਸ਼ਾਖਾ, ਮੁੱਖ ਦਫਤਰ ਨੂੰ ਵੀ ਭੇਜੀ ਜਾਵੇ ਅਤੇ ਜੇਕਰ ਇਹਨਾਂ ਕਰਮਚਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਪੰਜਾਬੀ ਵਿਸ਼ਾ ਪਾਸ ਨਹੀਂ ਕੀਤਾ ਤਾਂ ਇਹਨਾਂ ਕਰਮਚਾਰੀਆਂ ਦੀਆਂ ਸੇਵਾਵਾਂ ਵਿਭਾਗ ਵੱਲੋਂ ਸਮਾਪਤ ਕੀਤੀਆਂ ਜਾ ਸਕਦੀਆਂ ਹਨ।
ਐਨਐਚਐਮ ਕਰਮਚਾਰੀਆਂ ਨੂੰ ਮੈਟ੍ਰਿਕ ਤੱਕ ਪੰਜਾਬੀ ਪਾਸ ਕਰਨਾ ਲਾਜ਼ਮੀ

Comment here