ਅਪਰਾਧਸਿਆਸਤਖਬਰਾਂ

ਐਨ.ਆਈ.ਏ. ਵਲੋਂ ਚਾਰ ਖਾਲਿਸਤਾਨੀ ਦਹਿਸ਼ਤਗਰਦਾਂ ਖ਼ਿਲਾਫ਼ ਚਾਰਜਸ਼ੀਟ

ਐਸ.ਏ.ਐਸ. ਨਗਰ-ਕੇਂਦਰੀ ਜਾਂਚ ਏਜੰਸੀ ਐਨ.ਆਈ.ਏ. ਵਲੋਂ ਜਨਵਰੀ ਮਹੀਨੇ ਵਿਚ ਜਲੰਧਰ ਵਿਚ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਦਹਿਸ਼ਤਗਰਦਾਂ ਵਲੋਂ ਹਿੰਦੂ ਪੁਜਾਰੀ ਕਮਲਦੀਪ ਸ਼ਰਮਾ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮਾਮਲੇ ‘ਵਿਚ ਚਾਰ ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਹੈ । ਐਨ.ਆਈ.ਏ. ਨੇ ਆਪਣੀ ਚਾਰਜਸ਼ੀਟ ਵਿਚ ਕਿਹਾ ਕਿ ਮਾਮਲੇ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਹਿੰਦੂ ਪੁਜਾਰੀ ਦੀ ਹੱਤਿਆ ਕਰਕੇ ਪੰਜਾਬ ਵਿਚ ਸ਼ਾਂਤੀ ਭੰਗ ਕਰਨ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਕੈਨੇਡਾ ‘ਚ ਰਹਿੰਦੇ ਮੁਲਜ਼ਮ ਅਰਸ਼ਦੀਪ ਸਿੰਘ ਉਰਫ਼ ਅਰਸ਼ ਅਤੇ ਹਰਦੀਪ ਸਿੰਘ ਨਿੱਝਰ ਵਲੋਂ ਸਾਰੀ ਸਾਜ਼ਿਸ਼ ਰਚੀ ਗਈ ਸੀ । ਗਿ੍ਫ਼ਤਾਰ ਮੁਲਜ਼ਮਾਂ ਕਮਲਜੀਤ ਸ਼ਰਮਾ ਅਤੇ ਰਾਮ ਸਿੰਘ ਸੋਨਾ ਨੇ ਕੈਨੇਡਾ ਵਾਸੀ ਅਰਸ਼ਦੀਪ ਸਿੰਘ ਦੇ ਕਹਿਣ ‘ਤੇ ਪੀੜਤ ਕਮਲਦੀਪ ਸ਼ਰਮਾ ‘ਤੇ ਗੋਲੀ ਚਲਾ ਦਿੱਤੀ ਸੀ | ਚਾਰਜਸ਼ੀਟ ਵਿਚ ਜਿਨ੍ਹਾਂ ਵਿਅਕਤੀਆਂ ਦਾ ਨਾਂਅ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿਚ ਹਰਦੀਪ ਸਿੰਘ ਨਿੱਝਰ, ਜੋ ਕਿ ਜਲੰਧਰ ਦਾ ਰਹਿਣ ਵਾਲਾ ਹੈ, ਪਰ ਮੌਜੂਦਾ ਸਮੇਂ ਵਿਚ ਸਰੀ, ਕੈਨੇਡਾ ਵਿਚ ਰਹਿ ਰਿਹਾ ਹੈ, ਅਰਸ਼ਦੀਪ ਸਿੰਘ ਤੇ ਕਮਲਜੀਤ ਸ਼ਰਮਾ ਮੋਗਾ ਦੇ ਵਸਨੀਕ ਹਨ ਅਤੇ ਰਾਮ ਸਿੰਘ ਫ਼ਿਰੋਜ਼ਪੁਰ ਦਾ ਰਹਿਣ ਵਾਲਾ ਹੈ । ਚਾਰਾਂ ਮੁਲਜ਼ਮ ਨੂੰ ਵੱਖ-ਵੱਖ ਧਾਰਾਵਾਂ ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਤਹਿਤ ਚਾਰਜਸ਼ੀਟ ਵਿਚ ਨਾਮਜ਼ਦ ਕੀਤਾ ਗਿਆ ਹੈ ।

Comment here