ਸ਼੍ਰੀਨਗਰ-ਜੰਮੂ-ਕਸ਼ਮੀਰ ‘ਚ ਅੱਤਵਾਦੀ ਫੰਡਿੰਗ ਮਾਮਲਿਆਂ ਦੇ ਸਬੰਧ ‘ਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦੱਖਣੀ ਕਸ਼ਮੀਰ ਦੇ ਅਨੰਤਨਾਗ, ਪੁਲਵਾਮਾ ਅਤੇ ਸ਼ੋਪੀਆਂ ਜ਼ਿਲ੍ਹਿਆਂ ਵਿਚ ਛਾਪੇਮਾਰੀ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਐੱਨਆਈਏ ਅਧਿਕਾਰੀਆਂ ਨੇ ਮੰਗਲਵਾਰ ਤੜਕੇ ਕਈ ਥਾਵਾਂ ‘ਤੇ ਰਿਹਾਇਸ਼ੀ ਮਕਾਨਾਂ ‘ਤੇ ਛਾਪੇਮਾਰੀ ਕੀਤੀ। ਉਨ੍ਹਾਂ ਦੇ ਨਾਲ ਪੁਲਸ ਅਤੇ ਕੇਂਦਰੀ ਰਿਜ਼ਰਵ ਪੁਲਸ ਬਲ ਦੇ ਜਵਾਨ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਜਾਂਚ ਏਜੰਸੀ ਇਹ ਛਾਪੇਮਾਰੀ ਅੱਤਵਾਦ ਨੂੰ ਵਿੱਤੀ ਸਹਾਇਤਾ ਨਾਲ ਜੁੜੇ ਮਾਮਲਿਆਂ ਦੀ ਜਾਂਚ ਦੇ ਹਿੱਸੇ ਵਜੋਂ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਐੱਨਆਈਏ ਵਲੋਂ ਕੀਤੀ ਜਾ ਰਹੀ ਛਾਪੇਮਾਰੀ ਅੱਤਵਾਦੀ ਫੰਡਿੰਗ ਅਤੇ ਹੋਰ ਅੱਤਵਾਦੀ ਗਤੀਵਿਧੀਆਂ ਦੇ ਮਾਮਲਿਆਂ ਨਾਲ ਸਬੰਧਤ ਹੈ।
ਐੱਨਆਈਏ ਨੇ ਅੱਤਵਾਦੀ ਫੰਡਿੰਗ ਖ਼ਿਲਾਫ਼ ਕਈ ਥਾਵਾਂ ‘ਤੇ ਕੀਤੀ ਛਾਪੇਮਾਰੀ

Comment here