ਸਿਆਸਤਖਬਰਾਂਚਲੰਤ ਮਾਮਲੇਦੁਨੀਆ

ਐੱਲ.ਏ.ਸੀ. ’ਤੇ ਪੈਂਡਿੰਗ ਮੁੱਦਿਆਂ ਦਾ ਤੁਰੰਤ ਹੱਲ ਹੋਵੇ-ਜੈਸ਼ੰਕਰ

ਨਵੀਂ ਦਿੱਲੀ- ਸਰਹੱਦੀ ਖੇਤਰ ਵਿਚ ਐੱਲ. ਏ. ਸੀ. ਤੋਂ ਫੌਜਾਂ ਨੂੰ ਆਮਣੇ-ਸਾਹਮਣੇ ਤੋਂ ਹਟਾਉਣ ਨੂੰ ਲੈ ਕੇ ਭਾਰਤ ਨੇ ਚੀਨ ਨੂੰ ਪੂਰਬੀ ਲੱਦਾਖ ਪੈਂਡਿੰਗ ਮੁੱਦਿਆਂ ਨੂੰ ਤੁਰੰਤ ਸੁਲਝਾਉਣ ਦੀ ਬੇਨਤੀ ਕੀਤੀ ਅਤੇ ਕਿਹਾ ਕਿ ਭਾਰਤ-ਚੀਨ ਸੰਬੰਧਾਂ ਵਿਚ 3 ਤਰ੍ਹਾਂ ਦਾ ਆਪਸੀ ਸਤਿਕਾਰ, ਆਪਸੀ ਸੰਵੇਦਨਸ਼ੀਲਤਾ ਅਤੇ ਆਪਸੀ ਹਿੱਤਾਂ ਦਾ ਖਿਆਲ ਰੱਖਣਾ ਜ਼ਰੂਰੀ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਇੰਡੋਨੇਸ਼ੀਆ ਦੇ ਬਾਲੀ ਵਿਚ ਜੀ-20 ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਤੋਂ ਬਾਅਦ ਅੱਜ ਚੀਨ ਦੇ ਸਟੇਟ ਕਾਊਂਸਲਰ ਅਤੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਮੁਲਾਕਾਤ ਕੀਤੀ, ਜਿਸ ਵਿਚ ਡਾ. ਜੈਸ਼ੰਕਰ ਨੇ ਪੂਰਬੀ ਲੱਦਾਖ ਵਿਚ ਐੱਲ.ਏ.ਸੀ. ’ਤੇ ਪੈਂਡਿੰਗ ਮੁੱਦਿਆਂ ਦੇ ਤੁਰੰਤ ਹੱਲ ਦਾ ਸੱਦਾ ਦਿੱਤਾ।
ਉਨ੍ਹਾਂ ਕੁਝ ਇਲਾਕਿਆਂ ਵਿਚ ਫੌਜਾਂ ਨੂੰ ਆਮਣੇ-ਸਾਹਮਣੇ ਤੋਂ ਹਟਾਉਣ ਦੇ ਫੈਸਲੇ ਨੂੰ ਲਾਗੂ ਕਰਨ ਦਾ ਹਵਾਲਾ ਦਿੰਦੇ ਹੋਏ ਸਾਰੇ ਬਕਾਇਆ ਮੋਰਚਿਆਂ ਤੋਂ ਫੌਜਾਂ ਦੀ ਪੂਰਨ ਵਾਪਸੀ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਤਾਂ ਜੋ ਸਰਹੱਦੀ ਖੇਤਰਾਂ ਵਿਚ ਸ਼ਾਂਤੀ ਅਤੇ ਸਥਿਰਤਾ ਕਾਇਮ ਹੋ ਸਕੇ। ਡਾ. ਜੈਸ਼ੰਕਰ ਨੇ ਦੋ-ਪੱਖੀ ਸਮਝੌਤਿਆਂ ਅਤੇ ਪ੍ਰੋਟੋਕਾਲਾਂ ਤੇ ਦੋਵਾਂ ਮੰਤਰੀਆਂ ਦਰਮਿਆਨ ਪਿਛਲੀ ਵਾਰਤਾਵਾਂ ਵਿਚ ਬਣੀ ਸਹਿਮਤੀ ਦੀ ਪੂਰਨ ਪਾਲਣਾ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ। ਇਸ ਸੰਬੰਧੀ ਦੋਵਾਂ ਮੰਤਰੀਆਂ ਨੇ ਕਿਹਾ ਕਿ ਦੋਵਾਂ ਪੱਖਾਂ ਦੇ ਫੌਜੀ ਅਤੇ ਕੂਟਨੀਤਕ ਅਧਿਕਾਰੀਆਂ ਨੂੰ ਨਿਯਮਿਤ ਸੰਪਰਕ ਵਿਚ ਰਹਿਣਾ ਚਾਹੀਦਾ ਹੈ।

Comment here