ਸਿਆਸਤਖਬਰਾਂਚਲੰਤ ਮਾਮਲੇ

ਐੱਸਜੀਪੀਸੀ ਦਾ 988 ਕਰੋੜ ਤੋਂ ਵੱਧ ਦਾ ਬਜਟ ਪੇਸ਼

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਲ 2022-23 ਲਈ 988 ਕਰੋੜ 54 ਲੱਖ ਦਾ ਬਜਟ ਪੇਸ਼ ਕੀਤਾ ਗਿਆ। ਬਜਟ ਵਿਚ ਗੁਰਦੁਆਰਾ ਸੈਕਸ਼ਨ 85 , ਸ਼੍ਰੋਮਣੀ ਕਮੇਟੀ , ਧਰਮ ਕਮੇਟੀ , ਟਰੱਸਟਾਂ , ਪ੍ਰੈੱਸਾਂ ਆਦਿ ‘ਚ ਹੋਣ ਵਾਲੇ ਅਨੁਮਾਨ ਖਰਚ ਲਈ ਪੇਸ਼ ਕੀਤਾ ਹੈ। ਵਿਰੋਧੀ ਧਿਰ ਨੇ ਬਜਟ ਪੇਸ਼ ਕਰਨ ਸਮੇਂ ਬਾਈਕਾਟ ਕੀਤਾ ਹੈ। ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਸਾਲਾਨਾ ਬਜਟ ਪੇਸ਼ ਕੀਤਾ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2022-23 ਲਈ 988 ਕਰੋੜ 15 ਲੱਖ 53 ਹਜਰ 780 ਬਜਟ ਪੇਸ਼। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2022-23 ਦਾ ਬਜਟ ਗੁਰਦੁਆਰਾ ਸੈਕਸ਼ਨ 85 , ਸ਼੍ਰੋਮਣੀ ਕਮੇਟੀ , ਧਰਮ ਪ੍ਰਚਾਰ ਕਮੇਟੀ , ਟਰੱਸਟਾਂ , ਪ੍ਰੈੱਸਾਂ ਆਦਿ ਲਈ ਪੇਸ਼ ਕੀਤਾ ਜਾਂਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਸਾਲਾਨਾ ਬਜਟ ਪੇਸ਼ ਕੀਤਾ ਜਾਵੇ । ਬਜਟ ਇਜਲਾਸ ਲਈ ਮੈਂਬਰ ਤੇਜਾ ਸਿੰਘ ਸਮੁੰਦਰੀ ਹਾਲ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਸ਼ਾਮਲ ਹੋਣ ਲਈ ਪਹੁੰਚ ਚੁੱਕੇ ਹਨ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2022-23 ਦਾ ਬਜਟ ਗੁਰਦੁਆਰਾ ਸੈਕਸ਼ਨ 85 , ਸ਼੍ਰੋਮਣੀ ਕਮੇਟੀ , ਧਰਮ ਪ੍ਰਚਾਰ ਕਮੇਟੀ , ਟਰੱਸਟਾਂ ਆਦਿ ਲਈ ਪੇਸ਼ ਕੀਤਾ ਜਾਂਦਾ ਹੈ।

ਐਸ.ਜੀ.ਪੀ.ਸੀ ਪ੍ਰਧਾਨ ਧਾਮੀ ਵੱਲੋਂ ਪੇਸ਼ ਕੀਤੇ 12 ਮਤੇ:

 ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ 12 ਮਤੇ ਪੇਸ਼ ਕੀਤੇ ਗਏ।

  1. ਪਿਛਲੇ ਕੁਝ ਸਮੇਂ ਤੋਂ ਇਹ ਧਿਆਨ ਵਿਚ ਆਇਆ ਹੈ ਕਿ ਗੁਰਬਾਣੀ ਦੀ ਪਾਠਗਤ ਸੁਧਾਈ ਅਤੇ ਉਚਾਰਨ ਦੀ ਸ਼ੁੱਧਤਾ ਦੇ ਨਾਂ ਹੇਠ ਗੁਰਬਾਣੀ ਦੇ ਮੂਲ ਪਾਠ ਨਾਲ ਛੇੜ – ਛਾੜ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਕੀਤੀ ਜਾ ਰਹੀ ਹੈ । ਇਹ ਗੁਰਬਾਣੀ ਭਾਸ਼ਾ , ਵਿਆਕਰਨ , ਲਿਖਤ ਦੇ ਅਦਬ , ਸਿੱਖ ਧਰਮ , ਸਿੱਖ ਮਰਯਾਦਾ ਤੇ ਪਰੰਪਰਾ ਦੇ ਵਿਰੁੱਧ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਸਮੂਹ ਖਾਲਸਾ ਪੰਥ , ਗੁਰੂ ਨਾਨਕ ਨਾਮ ਲੇਵਾ ਸੰਗਤਾਂ , ਸਮੂਹ ਸਿੱਖ ਸੰਸਥਾਵਾਂ ਅਤੇ ਸੰਗਠਨਾਂ ਦੇ ਧਿਆਨ ਵਿਚ ਲਿਆਉਂਦਾ ਹੋਇਆ ਜਿਥੇ ਇਸ ਅਗਿਆਨ ਭਰੀਆਂ ਘਿਨਾਉਣੀਆਂ ਹਰਕਤਾਂ ਦੀ ਘੋਰ ਨਿੰਦਾ ਕਰਦਾ ਹੈ। ਗੁਰਬਾਣੀ ਦੇ ਸਬੰਧ ਵਿੱਚ ਮੋਬਾਇਲ ਐਪਸ ਅਤੇ ਵੈੱਬਸਾਈਟਾਂ ‘ ਤੇ ਰੋਕ ਲੱਗਣੀ ਜ਼ਰੂਰੀ।
  2. ਆਧੁਨਿਕ ਸਿੱਖਿਆ ਪ੍ਰਣਾਲੀ ਦੇ ਪ੍ਰਭਾਵ ਅਧੀਨ ਸ਼ੁਰੂ ਹੋਏ ਸਕੂਲਾਂ , ਕਾਲਜਾਂ , ਯੂਨੀਵਰਸਿਟੀਆਂ ਦੇ ਪ੍ਰਚਲਨ ਅਤੇ ਸਾਡੇ ਅਵੇਸਲੇਪੁਣੇ ਸਦਕਾ ਗੁਰਮੁਖੀ ਸਿਖਣ ਸਿਖਾਉਣ ਦੀ ਅਮੀਰ ਪ੍ਰੰਪਰਾ ਮੱਧਮ ਪੈਂਦੀ ਜਾ ਰਹੀ ਹੈ , ਜਿਸ ਨੂੰ ਮੁੜ ਸੁਰਜੀਤ ਕਰਕੇ ਪ੍ਰਚੰਡ ਕਰਨ ਦੀ ਲੋੜ ਹੈ । ਗੁਰਮੁਖੀ ਦੇ ਵਿਕਾਸ ਲਈ ਨਿਰੰਤਰ ਵਿਉਂਤਬਧ ਉਪਰਾਲੇ ਕੀਤੇ ਜਾਣ ਦੀ ਲੋੜ ਹੈ । ਇਸ ਵਰਤਾਰੇ ਦੇ ਮੱਦੋਨਜ਼ਰ ਜਨਰਲ ਇਜਲਾਸ ਫੈਸਲਾ ਕਰਦਾ ਹੈ ਕਿ ਸਮੁੱਚਾ ਪੰਥ , ਹਰੇਕ ਵਰ੍ਹੇ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ‘ ਗੁਰਮੁਖੀ ਦਿਵਸ ’ ਵਜੋਂ ਮਨਾਇਆ ਕਰੇਗਾ ।
  3. ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਭਾਰਤ ਸਰਕਾਰ ਪਾਸੋਂ ਮੰਗ ਕਰਦਾ ਹੈ ਕਿ ਪੰਜਾਬੀਆਂ ਨੂੰ ਆਪਣੇ ਵਤਨ ਪਰਤਨ ਸਮੇਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਦਵਾਉਣ ਲਈ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਸ੍ਰੀ ਅੰਮ੍ਰਿਤਸਰ ਤੋਂ ਅਮਰੀਕਾ , ਕੈਨੇਡਾ , ਯੂਰਪੀ ਦੇਸ਼ , ਆਸਟ੍ਰੇਲੀਆ , ਨਿਊਜੀਲੈਂਡ , ਯੂਕੋ ਆਦਿ ਦੇਸ਼ਾਂ ਨੂੰ ਸਿੱਧੀਆਂ ਹਵਾਈ ਉਡਾਣਾਂ ਚਾਲੂ ਕੀਤੀਆਂ ਜਾਣ । ਇਸ ਦੇ ਨਾਲ ਹੀ ਸ੍ਰੀ ਅੰਮ੍ਰਿਤਸਰ ਤੋਂ ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਵੀ ਰੋਜ਼ਾਨਾ ਉਡਾਣਾਂ ਦੇ ਆਉਣ – ਜਾਣ ਨੂੰ ਯਕੀਨੀ ਬਣਾਇਆ ਜਾਵੇ।
  4. ਇਹ ਜਨਰਲ ਇਜਲਾਸ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕਰਦਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਵਾਸਤੇ ਵੱਖ – ਵੱਖ ਰਸਤਿਆਂ ਨੂੰ ਖੁੱਲ੍ਹਾ ਕਰਕੇ ਸਿੱਖ ਵਿਰਾਸਤੀ ਦਿੱਖ ਦਿੱਤੀ ਜਾਵੇ ।
  5. ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਖੁੱਲ੍ਹ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ , ਸ੍ਰੀ ਕਰਤਾਰਪੁਰ ਸਾਹਿਬ ( ਪਾਕਿਸਤਾਨ ) ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਅਤੇ ਦਰਸ਼ਨਾਂ ਲਈ ਪ੍ਰਕਿਰਿਆ ਸੌਖੀ ਕਰਨ ਦੀ ਭਾਰਤ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦਾ ਹੈ
  6. ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਭਾਰਤ ਸਰਕਾਰ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਤੋਂ ਪੁਰਜ਼ੋਰ ਮੰਗ ਕਰਦਾ ਹੈ ਕਿ 30 ਅਕਤੂਬਰ 2022 ਨੂੰ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮਨਾਉਣ।
  7. ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਜਨਰਲ ਇਜਲਾਸ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਕੀਤੇ ਜਾਂਦੇ ਕੂੜ ਪ੍ਰਚਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦਾ ਜਨਰਲ ਇਜਲਾਸ ਸਪੱਸ਼ਟ ਕਰਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਚਲਦੇ ਸਾਰੇ ਟਰੱਸਟ ਸ਼੍ਰੋਮਣੀ ਕਮੇਟੀ ਦੀ ਜਾਇਦਾਦ ਹਨ ।
  8. ਸ਼੍ਰੋਮਣੀ  ਕਮੇਟੀ ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਭਾਰਤ ਸਰਕਾਰ ਪਾਸੋਂ ਪੁਰਜ਼ੋਰ ਮੰਗ ਕਰਦਾ ਹੈ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
  9. ਸ਼੍ਰੋਮਣੀ  ਕਮੇਟੀ ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਅਧੀਨ ਕਰਨ ਵਾਲੇ ਫੈਸਲੇ ਦੀ ਕਰੜੀ ਨਿੰਦਾ ਕਰਦਾ ਹੈ ।

10   ਅੱਜ ਦਾ ਇਹ ਜਨਰਲ ਇਜਲਾਸ ਫੈਸਲਾ ਕਰਦਾ ਹੈ ਕਿ ਅੰਮ੍ਰਿਤਧਾਰੀ ਗੁਰਸਿੱਖ ਬੱਚੀਆਂ ਨੂੰ ਇਸ ਮੁਫ਼ਤ ਵਿਦਿਆ ਦੇ ਪ੍ਰੋਗਰਾਮ ਵਿਚ ਹੋਰ ਵਿਸਥਾਰ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 200 ਅੰਮ੍ਰਿਤਧਾਰੀ ਗੁਰਸਿੱਖ ਬੱਚੀਆਂ ਨੂੰ ਵਿਦਿਆ ਦਿੱਤੀ ਜਾਵੇਗੀ । ਇਸ ਸਬੰਧ ਵਿਚ ਸ਼ਰਤਾਂ ਮਾਤਾ ਸਾਹਿਬ ਗਰਲਜ਼ ਕਾਲਜ ਤਲਵੰਡੀ ਸਾਬੋ ਵਾਲੀਆਂ ਹੀ ਹੋਣਗੀਆਂ ।

11   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਭਾਰਤ ਸਰਕਾਰ ਪਾਸੋਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਗਿਆਨ ਗੋਦੜੀ ਹਰਿ ਕੀ ਪਾਉੜੀ ਹਰਿਦੁਆਰ ( ਉਤਰਾਂਚਲ ) , ਗੁਰਦੁਆਰਾ ਡਾਂਗਮਾਰ ਤੇ ਚੁੰਗਥਾਂਗ ( ਸਿੱਕਮ ) , ਗੁਰਦੁਆਰਾ ਬਾਵਲੀ ਮੱਠ , ਮੰਗੂ ਮੱਠ ਤੇ ਪੰਜਾਬੀ ਮੱਠ ਜਗਨਨਾਥਪੁਰੀ ( ਉੜੀਸਾ ) ਦੇ ਲੰਮੇ ਸਮੇਂ ਤੋਂ ਅਟਕੇ ਮਸਲੇ ਹੱਲ ਕਰਨ ਦੀ ਮੰਗ ਕਰਦਾ ਹੈ ।

12     ਮਾਨਵ ਭਲਾਈ ਕਾਰਜਾਂ ਨੂੰ ਹੋਰ ਅੱਗੇ ਵਧਾਉਂਦਿਆਂ ਅੱਜ ਦਾ ਇਹ ਜਨਰਲ ਇਜਲਾਸ ਫੈਸਲਾ ਕਰਦਾ ਹੈ ਕਿ ਖ਼ਾਲਸਾ ਪੰਥ ਦੇ ਤਿੰਨ ਤਖ਼ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ , ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ , ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਇਸ ਦੇ ਨਾਲ ਹੀ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ( ਤਰਨ ਤਾਰਨ ) ਵਿਖੇ ਚਾਰ ਮੈਡੀਕਲ ਸਟੋਰ ਖੋਲ੍ਹੇ ਜਾਣਗੇ ।

Comment here