ਸਿਆਸਤਖਬਰਾਂ

ਐੱਸ ਜੀ ਪੀ ਸੀ ਮੈਂਬਰ ਭਾਜਪਾ ਚ …

ਚੰਡੀਗੜ-ਪੰਥਕ ਹਲਕਿਆਂ ਦੇ ਸਿਰਕਢ ਆਗੂ ਭਾਜਪਾ ਵਿੱਚ ਜਾ ਰਹੇ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਨਜਿੰਦਰ ਸਿਰਸਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਤੇ ਪਾਇਲ ਹਲਕੇ ਤੋਂ ਮੌਜੂਦਾ ਮੈਂਬਰ ਹਰਪਾਲ ਸਿੰਘ ਜੱਲਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਬੰਗਾ ਤੋਂ ਸਾਬਕਾ ਵਿਧਾਇਕ ਮੋਹਨ ਸਿੰਘ ਬੰਗਾ ਵੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ। ਉਹ 3 ਸਾਲ ਪਹਿਲਾਂ ਭਾਜਪਾ ਵਿੱਚ ਸਨ, ਅੱਜ ਉਨ੍ਹਾਂ ਦੀ ਘਰ ਵਾਪਸੀ ਹੋਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਲੁਧਿਆਣਾ ਵਿਖੇ ਪਾਰਟੀ ਵਿਚ ਸ਼ਾਮਲ ਕਰਵਾਇਆ।  ਮੋਹਨ ਸਿੰਘ ਬੰਗਾ ਜੋ ਦੋ ਵਾਰ ਬੰਗਾ ਤੋਂ ਵਿਧਾਇਕ ਰਹਿ ਚੁੱਕੇ ਹਨ। ਜਦੋਂ ਮੋਹਨ ਸਿੰਘ ਨੂੰ 2017 ਵਿੱਚ ਅਕਾਲੀ ਦਲ ਵੱਲੋਂ ਟਿਕਟ ਨਾ ਦਿੱਤੀ ਗਈ ਤਾਂ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਫਿਰ ਫਗਵਾੜਾ ਤੋਂ ਟਿਕਟ ਨਾ ਮਿਲਣ ਤੋਂ ਬਾਅਦ ਭਾਜਪਾ ਛੱਡ ਕੇ 2019 ਵਿੱਚ ਕਾਂਗਰਸ ਦਾ ਪੱਲਾ ਫੜ ਲਿਆ ਅਤੇ ਹੁਣ ਫਿਰ ਜਦੋਂ ਕਾਂਗਰਸ ਵੱਲੋਂ ਟਿਕਟ ਦੇਣ ਤੋਂ ਨਾਂਹ ਕਰ ਦਿੱਤੀ।

Comment here