ਸਿਆਸਤਸਿਹਤ-ਖਬਰਾਂਖਬਰਾਂ

ਓਮੀਕਰੋਨ ਨੇ ਭਾਰਤ ਸਰਕਾਰ ਨੂੰ ਵੀ ਕੀਤਾ ਚਿੰਤਤ

ਨਵੀਂ ਦਿੱਲੀ-ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਨੇ ਪੂਰੀ ਦੁਨੀਆ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਇਹੀ ਕਾਰਨ ਹੈ ਕਿ ਜ਼ਿਆਦਾਤਰ ਦੇਸ਼ਾਂ ਨੇ ਤੁਰੰਤ ਪ੍ਰਭਾਵ ਨਾਲ ਦੱਖਣੀ ਅਫਰੀਕਾ ਤੋਂ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਹੈ। ਭਾਰਤ ਸਰਕਾਰ ਵੀ ਅਲਰਟ ਹੋ ਗਈ ਹੈ। ਨਵੇਂ ਵੈਰੀਏਂਟ ਨੂੰ ਲੈ ਕੇ ਕੇਂਦਰ ਨੇ ਸਾਰੇ ਸੂਬਿਆਂ ਨੂੰ ਚਿੱਠੀ ਲਿਖੀ ਗਈ ਹੈ। ਕੇਂਦਰ ਨੇ ਕੋਵਿਡ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਦੀ ਹਦਾਇਤ ਵੀ ਦਿੱਤੀ ਹੈ।ਸਰਕਾਰ ਨੇ ਸੂਬਿਆਂ ਨੂੰ ਟੀਕਾਕਰਨ ਵਿਚ ਵੀ ਤੇਜ਼ੀ ਲਿਆਉਣ ਲਈ ਆਖਿਆ ਹੈ। ਸਿਹਤ ਮੰਤਰੀ ਨੇ ਸਾਰੇ ਸੂਬਿਆਂ ਦੇ ਸਿਹਤ ਸਕੱਤਰਾਂ ਨਾਲ ਮੀਟਿੰਗ ਤੋਂ ਬਾਅਦ ਚਿੱਠੀ ਲਿਖੀ ਹੈ। ਦਰਅਸਲ, ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਦੁਆਰਾ ਚੇਤਾਵਨੀ ਦਿੱਤੀ ਗਈ ਸੀ ਕਿ ‘ਓਮਾਈਕਰੋਨ’ ਹੋਰ ਵੇਰੀਐਂਟਸ ਨਾਲੋਂ ਜ਼ਿਆਦਾ ਤੇਜ਼ੀ ਨਾਲ ਫੈਲ ਸਕਦਾ ਹੈ ਅਤੇ ਦੁਬਾਰਾ ਸੰਕਰਮਣ ਦਾ ਕਾਰਨ ਬਣ ਸਕਦਾ ਹੈ, ਜਿਸ ਤੋਂ ਬਾਅਦ ਇਹ ਸਾਵਧਾਨੀ ਉਪਾਅ ਕੀਤੇ ਗਏ ਸਨ। ਵਿਗਿਆਨੀਆਂ ਦਾ ਕਹਿਣਾ ਹੈ ਕਿ ‘ਓਮੀਕਰੋਨ’ ਰੂਪ ਕਈ ਪਰਿਵਰਤਨ ਦਾ ਨਤੀਜਾ ਹੈ। ਕੋਵਿਡ ਦੇ ਵਧੇਰੇ ਛੂਤ ਵਾਲੇ ਰੂਪ ਬੀ.1.1.1.529 ਬਾਰੇ ਸਭ ਤੋਂ ਪਹਿਲਾਂ ਦੱਖਣੀ ਅਫਰੀਕਾ ਵੱਲੋਂ 24 ਨਵੰਬਰ ਨੂੰ ਡਬਲਯੂਐਚਓ ਨੂੰ ਦੱਸਿਆ ਗਿਆ ਸੀ। ਇਸ ਤੋਂ ਬਾਅਦ ਬੋਤਸਵਾਨਾ, ਬੈਲਜੀਅਮ, ਹਾਂਗਕਾਂਗ, ਇਜ਼ਰਾਈਲ ਅਤੇ ਬ੍ਰਿਟੇਨ ਵਿਚ ਵੀ ਇਸ ਦੀ ਪਛਾਣ ਕੀਤੀ ਗਈ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ਲਾਗ ਦੇ ਨਵੇਂ ਸਰੂਪ ‘ਓਮੀਕਰੋਨ’ ਫੈਲਣ ’ਤੇ ਚਿੰਤਾ ਜ਼ਾਹਿਰ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਉਡਾਣਾਂ ’ਤੇ ਲਾਈ ਗਈ ਪਾਬੰਦੀ ਨੂੰ ਹਟਾਉਣ ਦੀ ਯੋਜਨਾ ਦੀ ਸਮੀਖਿਆ ਕਰਨ। ਭਾਰਤ ਨੇ ਕਰੋਨਾ ਦੀ ਲਾਗ ਦਾ ਖ਼ਤਰਾ ਘਟਣ ਵਾਲੇ ਮੁਲਕਾਂ ’ਚ ਉਡਾਣਾਂ ਸ਼ੁਰੂ ਕਰਨ ਦਾ ਫ਼ੈਸਲਾ ਸ਼ੁੱਕਰਵਾਰ ਨੂੰ ਲਿਆ ਸੀ। ਹੁਣ ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਵੱਲੋਂ ਲਾਗ ਦੇ ਨਵੇਂ ਸਰੂਪ ਨੂੰ ਖ਼ਤਰਨਾਕ ਐਲਾਨਣ ਮਗਰੋਂ ਸ੍ਰੀ ਮੋਦੀ ਨੇ ਸਾਰੀਆਂ ਕੌਮਾਂਤਰੀ ਉਡਾਣਾਂ ਖਾਸ ਕਰਕੇ ਲਾਗ ਫੈਲਣ ਵਾਲੇ ਮੁਲਕਾਂ ਤੋਂ ਆਉਣ ਵਾਲੇ ਨਾਗਰਿਕਾਂ ਦੀ ਨਿਗਰਾਨੀ ਕਰਨ ਅਤੇ ਨਿਰਦੇਸ਼ਾਂ ਮੁਤਾਬਕ ਲੋਕਾਂ ਦੇ ਟੈਸਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੋਦੀ ਨੇ ਲੋਕਾਂ ਨੂੰ ਕਿਹਾ ਕਿ ਉਹ ਮੂੰਹ ’ਤੇ ਹਰ ਸਮੇਂ ਮਾਸਕ ਬੰਨ੍ਹ ਕੇ ਰੱਖਣ ਅਤੇ ਸਮਾਜਿਕ ਦੂਰੀ ਦੇ ਨੇਮਾਂ ਦੀ ਪਾਲਣਾ ਕਰਨ। ਬਿਆਨ ਮੁਤਾਬਕ ਉਨ੍ਹਾਂ ਕਰੋਨਾ ਦੇ ਨਵੇਂ ਸਰੂਪ ਨੂੰ ਦੇਖਦਿਆਂ ਵਧੇਰੇ ਚੌਕਸੀ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਧੇਰੇ ਕੇਸਾਂ ਵਾਲੇ ਇਲਾਕਿਆਂ ’ਚ ਨਿਗਰਾਨੀ ਰੱਖਣ ਅਤੇ ਜਿਨ੍ਹਾਂ ਸੂਬਿਆਂ ’ਚ ਕੇਸ ਜ਼ਿਆਦਾ ਹਨ, ਉਨ੍ਹਾਂ ਨੂੰ ਪੂਰੀ ਹਮਾਇਤ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਵੈਕਸੀਨ ਦੀ ਦੂਜੀ ਖੁਰਾਕ ਲਗਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ।

Comment here