ਚੰਡੀਗੜ੍ਹ-ਪੰਜਾਬ ਵਿੱਚ ਆਏ ਦਿਨ ਵਾਪਰ ਰਹੀਆਂ ਅਪਰਾਧਕ ਵਾਰਦਾਤਾਂ ਨੇ ਮਾਨ ਸਰਕਾਰ ਨੂੰ ਅਲੋਚਨਾ ਦੇ ਘੇਰੇ ਚ ਲਿਆ ਖੜਾਇਆ ਹੈ, ਇਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਅਧਿਕਾਰੀਆਂ ਨੂੰ ਸਖਤ ਚੇਤਾਵਨੀ ਦਿੱਤੀ ਹੈ। ਅੱਜ ਸੀਐਮ ਮਾਨ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਕਮਿਸ਼ਨਰ/ਐੱਸ.ਐੱਸ.ਪੀ. ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਸੀਐਮ ਮਾਨ ਨੇ ਸੂਬੇ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਲੈਕੇ ਬਿਲਕੁਲ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕਿਹਾ ਹੈ ਕਿ ਕਾਨੂੰਨ ਵਿਵਸਥਾ ਨੂੰ ਲੈ ਕੇ ਜ਼ਿੰਮੇਵਾਰ ਅਧਿਕਾਰੀਆਂ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ। ਮਾਨ ਨੇ ਸੂਬੇ ਵਿਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਅਧਿਕਾਰੀਆਂ ਨੂੰ ਗੈਂਗਸਟਰਾਂ ਅਤੇ ਅਪਰਾਧੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਸਾਰੇ ਜ਼ਿਲ੍ਹਿਆਂ ਦੇ ਐਸਪੀ ਅਤੇ ਪੁਲਿਸ ਕਮਿਸ਼ਨਰ ਅਪਰਾਧੀਆਂ ਖਿਲਾਫ ਆਪਰੇਸ਼ਨ ਸ਼ੁਰੂ ਕਰਨ। ਉਨ੍ਹਾਂ ਕਿਹਾ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣਾ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਪੰਜਾਬ ਪੁਲਿਸ ਸੂਬੇ ਵਿੱਚੋਂ ਅਪਰਾਧ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹਨ ਅਤੇ ਸੂਬੇ ਵਿੱਚੋਂ ਜੁਰਮ ਅਤੇ ਗੈਂਗਸਟਰਾਂ ਨੂੰ ਪੂਰੀ ਤਰ੍ਹਾਂ ਖਾਤਮਾ ਕੀਤਾ ਜਾਵੇ।
ਕਨੂੰਨ ਵਿਵਸਥਾ ਨੂੰ ਲੈ ਕੇ ਅਫਸਰਾਂ ਨੂੰ ਮਾਨ ਦੀ ਚਿਤਾਵਨੀ

Comment here