ਓਟਾਵਾ- ਭਾਰਤ ਵਿੱਚ ਕਰੋਨਾ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਅਹਿਤਿਆਤ ਵਜੋਂ ਕੈਨੇਡਾ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ‘ਤੇ ਪਾਬੰਦੀ 21 ਸਤੰਬਰ ਤਕ ਵਧਾ ਦਿੱਤੀ ਹੈ। ਕੈਨੇਡਾ ਨੇ ਆਪਣੀਆਂ ਹੱਦਾਂ ਅੰਦਰ ਕੋਰੋਨਾ ਦੇ ਪਸਾਰ ਨੂੰ ਰੋਕਣ ਲਈ ਇਹ ਫ਼ੈਸਲਾ ਲਿਆ ਹੈ। ਇਹ ਜਾਣਕਾਰੀ ਕੈਨੇਡਾ ਦੇ ਟਰਾਂਸਪੋਰਟ ਮੰਤਰਾਲੇ ਵੱਲੋਂ ਦਿੱਤੀ ਗਈ ਹੈ। ਕਨੇਡਾ ਦੀ ਜਨਤਕ ਸਿਹਤ ਏਜੰਸੀ ਦੀ ਸਿਹਤ ਸਲਾਹ ਦੇ ਆਧਾਰ ‘ਤੇ ਭਾਰਤ ਤੋਂ ਕੈਨੇਡਾ ਲਈ ਸਾਰੀਆਂ ਸਿੱਧੀਆਂ ਕਮਰਸ਼ੀਅਲ ਤੇ ਨਿੱਜੀ ਯਾਤਰੀ ਉਡਾਣਾਂ ‘ਤੇ ਪਾਬੰਦੀ ਲਾਗੂ ਕੀਤੀ ਗਈ ਹੈ। ਇਸ ਸਾਲ ਪਹਿਲੀ ਵਾਰ ਇਹ ਪਾਬੰਦੀ 22 ਅਪ੍ਰੈਲ ਨੂੰ ਲਗਾਈ ਗਈ ਸੀ ਤੇ ਇਸ ਨੂੰ ਕਈ ਵਾਰ ਹਟਾਇਆ ਜਾ ਚੁੱਕਾ ਹੈ। ਇਹ ਪੰਜਵੀਂ ਵਾਰ ਹੈ ਜਿਹੜੀ ਪਾਬੰਦੀ ਵਧਾਈ ਗਈ ਹੈ। ਇਸ ਪਾਬੰਦੀ ਨਾਲ ਸਭ ਤੋਂ ਵਧ ਵਿਦਿਆਰਥੀ ਪ੍ਰਭਾਵਿਤ ਹੋਣਗੇ, ਜੋ ਕਨੇਡਾ ਪੜਨ ਜਾਣ ਲਈ ਕਾਹਲੇ ਹਨ ਪਰ ਕਰੋਨਾ ਕਾਲ ਨੇ ਬਹੁਤ ਸਾਰੇ ਅੜਿੱਕੇ ਪਾਏ ਹੋਏ ਹਨ।
Comment here