ਜਲੰਧਰ-ਇੰਟਰਨੈਸ਼ਨਲ ਕਬੱਡੀ ਖਿਡਾਰੀ ਇੰਦਰਜੀਤ ਨਾਗਰਾ ਨੂੰ ਲਾਂਬੜਾ ਦੇ ਪਿੰਡ ਅਠੋਲਾ ਵਿਖੇ ਲਗਭਗ ਚਾਰ ਮਹੀਨੇ ਪਹਿਲਾਂ ਮੈਚ ਤੋਂ ਬਾਅਦ ਗਰਾਊਂਡ ਵਿਚ ਹੀ ਗੋਲੀ ਮਾਰਣ ਵਾਲੇ ਮੁਲਜ਼ਮ ਜਿੰਦਰ ਦੀ ਅੱਜ ਨਸ਼ੇ ਦੀ ਓਵਰਡੋਜ਼ ਕਾਰਣ ਮੌਤ ਹੋ ਗਈ ਹੈ। ਦੱਸਣਯੋਗ ਹੈ ਕਿ ਇੰਟਰਨੈਸ਼ਨਲ ਕਬੱਡੀ ਖਿਡਾਰੀ ਇੰਦਰਜੀਤ ਨਾਗਰਾ ਨੂੰ ਕਬੱਡੀ ਮੈਚ ਤੋਂ ਬਾਅਦ ਸਵਿੱਫਟ ਕਾਰ ਵਿਚ ਆਏ ਹਮਲਾਵਰਾਂ ਨੇ ਗੋਲ਼ੀ ਮਾਰ ਦਿੱਤੀ ਸੀ। ਵਾਰਦਾਤ ਤੋਂ ਬਾਅਦ ਹੀ ਜਿੰਦਰ ਫਰਾਰ ਚੱਲ ਰਿਹਾ ਸੀ।
ਪੱਟ ਵਿਚ ਗੋਲੀ ਲੱਗਣ ਕਾਰਣ ਨਾਗਰਾ ਗੰਭੀਰ ਜ਼ਖਮੀ ਹੋ ਗਿਆ ਸੀ। ਪੁਲਸ ਨੇ ਜਿੰਦਰ ਅਤੇ ਉਸ ਦੇ ਇਟਲੀ ਰਹਿੰਦੇ ਭਰਾ ਸਮੇਤ 2 ਅਣਪਛਾਤੇ ਵਿਅਕਤੀਆਂ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਸੀ। ਸਾਰੇ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਦੂਰ ਸੀ ਪਰ ਸੂਤਰਾਂ ਅਨੁਸਾਰ ਜਿੰਦਰ ਦੀ ਅੱਜ ਤਰਨਤਾਰਨ ਜ਼ਿਲ੍ਹੇ ਵਿਚ ਨਸ਼ੇ ਦੀ ਓਵਰਡੋਜ਼ ਕਾਰਣ ਮੌਤ ਹੋ ਗਈ। ਉਧਰ ਇਸ ਸੰਬੰਧੀ ਜਦੋਂ ਥਾਣਾ ਲਾਂਬੜਾ ਦੇ ਐੱਸ. ਐੱਚ. ਓ. ਅਮਨ ਸੈਣੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵੀ ਇਸ ਬਾਰੇ ਜਾਣਕਾਰੀ ਮਿਲੀ ਹੈ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਜਿੰਦਰ ਜ਼ਿਲ੍ਹਾ ਕਪੂਰਥਲਾ ਦੇ ਨਜ਼ਦੀਕੀ ਪਿੰਡ ਦਾ ਰਹਿਣ ਵਾਲਾ ਸੀ।
ਕਬੱਡੀ ਖਿਡਾਰੀ ਨੂੰ ਗੋਲ਼ੀ ਮਾਰਣ ਵਾਲੇ ਦੀ ਓਵਰਡੋਜ਼ ਨਾਲ ਮੌਤ

Comment here