ਖਬਰਾਂਖੇਡ ਖਿਡਾਰੀਚਲੰਤ ਮਾਮਲੇ

ਕਬੱਡੀ ਖਿਡਾਰੀ ਸ਼ੇਰਾ ਅਠਵਾਲ ਦੀ ਹੋਈ ਮੌਤ

ਗੁਰਦਾਸਪੁਰ-ਬੀਤੇ ਦਿਨੀਂ ਇੰਟਰਨੈਸ਼ਨਲ ਕਬੱਡੀ ਖਿਡਾਰੀ ਸ਼ੇਰਾ ਅਠਵਾਲ ਦੀ ਕੈਨੇਡਾ ’ਚ ਮੌਤ ਤੋਂ ਬਾਅਦ ਉਸ ਦੇ ਜੱਦੀ ਪਿੰਡ ਅਠਵਾਲ ਜ਼ਿਲ੍ਹਾ ਗੁਰਦਾਸਪੁਰ ’ਚ ਸੋਗ ਦੀ ਲਹਿਰ ਹੈ। ਉਥੇ ਹੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਇਲਾਕੇ ਭਰ ਦੇ ਲੋਕ ਸ਼ੇਰੇ ਦੇ ਘਰ ਪਹੁੰਚ ਰਹੇ ਹਨ। ਸ਼ੇਰੇ ਦੇ ਵੱਡੇ ਭਰਾ ਨੇ ਦੱਸਿਆ ਕੀ ਸ਼ੇਰਾ ਸ਼ੁਰੂ ਤੋਂ ਹੀ ਖੇਡਾਂ ਦਾ ਸ਼ੌਕੀਨ ਸੀ ਅਤੇ ਮੁੱਖ ਤੌਰ ’ਤੇ ਕਬੱਡੀ ਨਾਲ ਪਿਆਰ ਕਰਦਾ ਸੀ। ਸ਼ੇਰਾ ਲੰਮੇ ਸਮੇਂ ਤੋਂ ਕਬੱਡੀ ਖੇਡ ਰਿਹਾ ਸੀ, ਪੂਰੇ ਭਾਰਤ ਤੋਂ ਇਲਾਵਾ ਉਸਨੇ ਵੱਖ-ਵੱਖ ਦੇਸ਼ਾਂ ਵਿਚ ਵੀ ਕਬੱਡੀ ਖੇਡੀ। 2018 ਤੋਂ ਉਹ ਕੈਨੇਡਾ ਵਿਚ ਪੱਕੇ ਤੌਰ ’ਤੇ ਰਹਿ ਰਿਹਾ ਸੀ। ਅਜੇ ਡੇਢ ਮਹੀਨਾ ਪਹਿਲਾਂ ਹੀ ਉਹ ਪਿੰਡ ਵਾਪਸ ਆਇਆ ਸੀ ਅਤੇ 10 ਦਿਨ ਪਹਿਲਾਂ ਹੀ ਕੈਨੇਡਾ ਵਾਪਿਸ ਪਰਤਿਆ ਸੀ। ਅੱਜ ਉਨ੍ਹਾਂ ਨੂੰ ਇਹ ਬੁਰੀ ਖ਼ਬਰ ਸੁਣਨ ਨੂੰ ਮਿਲ ਗਈ।
ਪਰਿਵਾਰ ਨੇ ਦੱਸਿਆ ਕਿ ਲਗਭਗ 18 ਮਹੀਨੇ ਪਹਿਲਾਂ ਹੀ ਸ਼ੇਰੇ ਦਾ ਵਿਆਹ ਵੀ ਹੋਇਆ ਸੀ। ਪਰਿਵਾਰ ਨੇ ਦੱਸਿਆ ਕਿ ਸ਼ੇਰੇ ਦੇ ਦੋਸਤਾਂ ਨੇ ਫੋਨ ਕਰਕੇ ਉਸ ਦੀ ਮੌਤ ਦੀ ਖ਼ਬਰ ਉਨ੍ਹਾਂ ਨੂੰ ਦਿੱਤੀ ਹੈ। ਹੁਣ ਸ਼ੇਰੇ ਦੀ ਪਤਨੀ ਉਸ ਦੀ ਮ੍ਰਿਤਕ ਦੇਹ ਲੈਣ ਲਈ ਕੈਨੇਡਾ ਜਾਵੇਗੀ। ਲਗਭਗ 12 ਦਿਨ ਬਾਅਦ ਸ਼ੇਰੇ ਦੀ ਮ੍ਰਿਤਕ ਜੱਦੀ ਪਿੰਡ ਅਠਵਾਲ ਵਿਖੇ ਪਹੁੰਚੇਗੀ। ਦੂਜੇ ਪਾਸੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਇਕ ਡੇਰਾ ਬਾਬਾ ਨਾਨਕ ਸੁਖਜਿੰਦਰ ਸਿੰਘ ਰੰਧਾਵਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ।

Comment here