ਅਪਰਾਧਸਿਆਸਤਖਬਰਾਂ

ਕਬੱਡੀ ਖਿਡਾਰੀ ਸੰਦੀਪ ਅੰਬੀਆਂ ਦੇ ਭਰਾ ਨੂੰ ਮਿਲੀਆਂ ਧਮਕੀਆਂ 

 ਐਸਐਸਪੀ ਨੇ  ਮੁਲਾਕਾਤ ਕਰਕੇ ਲਈ ਜਾਣਕਾਰੀ
ਜਲੰਧਰ : ਪੰਜਾਬ ਅੰਦਰ ਗੈਂਗਸਟਰ ਬਾਜ ਨਹੀਂ ਆ ਰਹੇ। ਪੁਲਿਸ ਦੀ ਸਖਤੀ ਦੇ ਬਾਵਜੂਦ ਉਹ ਸ਼ਰੇਆਮ ਧਮਕੀਆਂ ਦੇ ਕੇ ਫਿਰੌਤੀਆਂ ਮੰਗ ਰਹੇ ਹਨ। ਹੁਣ ਮਰਹੂਮ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਅੰਬੀਆਂ ਦੇ ਭਰਾ ਅੰਗਰੇਜ਼ ਸਿੰਘ ਨੂੰ ਧਮਕੀਆਂ ਮਿਲ ਰਹੀਆਂ ਹਨ।ਐਸਐਸਪੀ ਜਲੰਧਰ (ਦਿਹਾਤੀ) ਸਵਰਨਦੀਪ ਸਿੰਘ ਨੇ ਡੀਐਸਪੀ ਦਫ਼ਤਰ ਸ਼ਾਹਕੋਟ ਵਿੱਚ ਅੰਗਰੇਜ਼ ਸਿੰਘ ਨਾਲ ਮੁਲਾਕਾਤ ਕਰਕੇ ਪਿਛਲੇ ਕਈ ਦਿਨਾਂ ਤੋਂ ਉਸ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਹੈ ਤੇ ਛੇਤੀ ਹੀ ਇਸ ਮਾਮਲੇ ਵਿੱਚ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

Comment here