ਅਪਰਾਧਖਬਰਾਂਚਲੰਤ ਮਾਮਲੇ

ਕਰਤਾਰਪੁਰ ਦਰਸ਼ਨਾਂ ਲਈ ਪੁੱਜੇ ਕਾਰੋਬਾਰੀ ਦੇ ਦਸਤਾਵੇਜ਼ ਨਿਕਲੇ ਜਾਅਲੀ, ਮਾਮਲਾ ਦਰਜ

ਗੁਰਦਾਸਪੁਰ-ਥਾਣਾ ਡੇਰਾ ਬਾਬਾ ਨਾਨਕ ਦੀ ਮੁਖੀ ਦਿਲਪ੍ਰੀਤ ਕੌਰ ਨੇ ਦੱਸਿਆ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਵਿਖੇ ਪੁੱਜੇ ਉੱਘੇ ਕਾਰੋਬਾਰੀ ਦੇ ਦਸਤਾਵੇਜ਼ ਜਾਅਲੀ ਨਿਕਲੇ ਹਨ, ਜਿਸ ਕਾਰਨ ਪੁਲਸ ਨੇ ਪਰਚਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਹੈ। ਦਿਲਪ੍ਰੀਤ ਕੌਰ ਨੇ ਦੱਸਿਆ ਕਿ ਕੋਰੀਡੋਰ ਵਿਖੇ ਸਥਿਤ ਇਮੀਗ੍ਰੇਸ਼ਨ ਸੈਂਟਰ ਵੱਲੋਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਲਈ ਪਹੁੰਚੇ ਦਿੱਲੀ ਦੇ ਵਪਾਰੀ ਦੇ ਦਸਤਾਵੇਜ਼ਾਂ ਨਾਲ ਛੇੜਛਾੜ ਕਰਕੇ ਜਾਅਲੀ ਦਸਤਾਵੇਜ਼ ਤਿਆਰ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਕ ਦਸਤਾਵੇਜ਼ ਅਜਿਹਾ ਸੀ, ਜਿਸ ਨੂੰ ਐਡਿਟ ਕਰਕੇ ਕਨਫਰਮ ਲਿਖਿਆ ਗਿਆ ਸੀ, ਜਦੋਂਕਿ ਅਸਲ ਵਿਚ ਇਸ ਉਪਰ ਨੌਟ ਕਨਫਰਮ ਲਿਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਅਮਰਜੀਤ ਸਿੰਘ ਦੇ ਦਸਤਾਵੇਜ਼ਾਂ ਦੀ ਜਾਂਚ ਹੋਈ ਤਾਂ ਇਸ ਗੱਲ ਦਾ ਖੁਲਾਸਾ ਹੋਇਆ ਦੱਸਿਆ ਕਿ ਉਸ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਇਹ ਸਾਰੇ ਦਸਤਾਵੇਜ਼ ਉਸ ਦੇ ਪੀ. ਏ. ਰਵੀ ਸਿੰਘ ਨੇ ਤਿਆਰ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਇਸ ਕਾਰੋਬਾਰੀ ਅਮਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਰਵੀ ਸਿੰਘ ਦੇ ਖਿਲਾਫ਼ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Comment here