ਸਿਆਸਤਖਬਰਾਂ

ਕਰਤਾਰਪੁਰ ਪੈਸੰਜਰ ਟਰਮੀਨਲ ਤੇ 320 ਫੁੱਟ ਉੱਚਾ ਤਿਰੰਗਾ ਲਹਿਰਾਇਆ

 ਡੇਰਾ ਬਾਬਾ ਨਾਨਕ-ਕੋਰੋਨਾ ਮਹਾਮਾਰੀ ਕਾਰਨ 19 ਮਹੀਨੇ ਕਰਤਾਰਪੁਰ ਪੈਸੰਜਰ ਟਰਮੀਨਲ ਬੰਦ ਰਿਹਾ ਸੀ ਜਦਕਿ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਗਿਆ ਸੀ। ਇਸ ਪੈਸੰਜਰ ਟਰਮੀਨਲ ਵਿਚ ਗਣਤੰਤਰ ਦਿਵਸ ਮੌਕੇ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਕੋਲਕਾਤਾ ਦੀ ਕੰਪਨੀ ਨੇ 320 ਫੁੱਟ ਉੱਚਾ ਤਿਰੰਗਾ ਲਾਇਆ ਹੈ। ਤਿਰੰਗਾ ਲਹਿਰਾਉਣ ਦੀ ਰਸਮ ਪੈਸੰਜਰ ਟਰਮੀਨਲ ਕਰਤਾਰਪੁਰ ਦੇ ਜਨਰਲ ਮੈਨੇਜਰ ਸੁਖਦੇਵ ਸਿੰਘ ਨੇ ਨਿਭਾਈ। ਇਸ ਮੌਕੇ ਟਰਮੀਨਲ ’ਤੇ ਤਾਇਨਾਤ ਬੀਐੱਸਐੱਫ ਦੀ 185 ਬਟਾਲੀਅਨ ਦੇ ਜਵਾਨਾਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ। ਇਸ ਮੌਕੇ ਸ਼ਹੀਦ ਪਰਿਵਾਰਾਂ ਨੂੰ ਤੋਹਫੇ ਭੇਟ ਕੀਤੇ। ਇਸ ਦੌਰਾਨ ਪੈਸੰਜਰ ਟਰਮੀਨਲ ਦੇ ਜੀਐੱਮ ਸੁਖਦੇਵ ਸਿੰਘ ਨੇ ਜਵਾਨਾਂ ਤੇ ਟਰਮੀਨਲ ਵਿਚ ਤਾਇਨਾਤ ਕਰਮਚਾਰੀਆਂ ਨੂੰ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਹੋਇਆਂ ਕਿਹਾ ਕਿ ਮੁਲਕ ਦੇ ਮਹਾਨ ਸਪੂਤਾਂ ਦੀ ਬਦੌਲਤ ਪ੍ਰਾਪਤ ਹੋਈ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਬੀਐੱਸਐੱਫ ਦੇ ਜਵਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ। ਇਸ ਮੌਕੇ ਤੇ ਉਨ੍ਹਾਂ ਬੀਐੱਸਐੱਫ ਦੇ ਜਵਾਨਾਂ ਤੇ ਗਰਮੀ ਨਾਲ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਕਰਮਚਾਰੀਆਂ ਨੂੰ ਮਠਿਆਈਆਂ ਤੇ ਪ੍ਰਸੰਸਾ ਪੱਤਰ ਭੇਟ ਕੀਤੇ ਗਏ।

 

Comment here