ਸਿਆਸਤਖਬਰਾਂ

ਕਰਤਾਰਪੁਰ ਲਾਂਘਾ ਖੁਲਵਾਉਣ ਲਈ ਪੰਜਾਬ ਭਾਜਪਾ ਯਤਨਸ਼ੀਲ

ਨਵੀਂ ਦਿੱਲੀ- ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ. ਪੀ. ਸਿੰਘ ਨੇ ਦੱਸਿਆ ਕਿ ਭਾਜਪਾ ਦੇ ਵਫ਼ਦ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੋਂ ਪਹਿਲਾਂ  ਕਰਤਾਰਪੁਰ ਕਾਰੀਡੋਰ ਨੂੰ ਮੁੜ ਖੋਲ੍ਹਣ ਦੀ ਬੇਨਤੀ ਕੀਤੀ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ’ਚ ਭਾਜਪਾ ਆਗੂਆਂ ਦੇ ਇਕ ਵਫ਼ਦ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਮੁੜ ਖੁੱਲ੍ਹਵਾਉਣ ਨੂੰ ਲੈ ਕੇ ਮੁਲਾਕਾਤ ਕੀਤੀ।  ਇਸ ਮੁਲਾਕਾਤ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇਸ ਮੰਗ ’ਤੇ ਹਾਂ-ਪੱਖੀ ਵਿਚਾਰ ਕਰਨ ਦਾ ਵਫ਼ਦ ਨੂੰ ਭਰੋਸਾ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਜਪਾ ਦਾ ਵਫ਼ਦ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਖੁੱਲ੍ਹਵਾਉਣ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰ ਚੁੱਕਾ ਹੈ।

Comment here