ਸਿਆਸਤਖਬਰਾਂ

ਕਰਨਾਲ ਧਰਨਾ ਜਾਰੀ, ਦਿੱਲੀਓਂ ਕਿਸਾਨਾਂ ਦੇ ਕਾਫਲੇ ਆਏ

ਹਰਿਆਣਾ ਸਰਕਾਰ ਕਰਨਾਲ ਘਟਨਾ ਦੀ ਜਾਂਚ ਲਈ ਰਾਜ਼ੀ

ਗੰਨੇ ਦਾ ਮੁੱਲ ਵੀ ਵਧਾਇਆ

ਕਰਨਾਲ-ਕਰਨਾਲ ਵਿੱਚ ਕਿਸਾਨਾਂ ਦਾ ਧਰਨਾ ਜਾਰੀ ਹੈ, ਇਸ ਦਰਮਿਆਨ ਹਰਿਆਣਾ ਸਰਕਾਰ ਨੇ ਗੰਨੇ ਦੀ ਕੀਮਤ ਵਿੱਚ 10 ਰੁਪਏ ਦਾ ਵਾਧਾ ਕੀਤਾ ਹੈ। ਹੁਣ ਹਰਿਆਣਾ ਵਿੱਚ ਗੰਨੇ ਦਾ ਰੇਟ 362 ਰੁਪਏ ਹੋ ਗਿਆ ਹੈ। ਖੇਤੀਬਾੜੀ ਮੰਤਰੀ ਜੇਪੀ ਦਲਾਲ ਨੇ ਇਸ ਦੀ ਜਾਣਕਾਰੀ ਦਿੱਤੀ ਤੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਗੰਨੇ ਦੀ ਕੀਮਤ 310 ਰੁਪਏ ਪ੍ਰਤੀ ਕੁਇੰਟਲ ਸੀ। ਕਿਉਂਕਿ ਚੋਣਾਂ ਨੇੜੇ ਹਨ, ਉਨ੍ਹਾਂ ਨੇ ਇਸ ਨੂੰ ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਦੂਜੇ ਪਾਸੇ ਹਰਿਆਣਾ ਵਿੱਚ ਗੰਨੇ ਦੀ ਕੀਮਤ 350 ਰੁਪਏ ਪ੍ਰਤੀ ਕੁਇੰਟਲ ਸੀ, ਜੋ ਹੁਣ ਵਧ ਕੇ 362 ਰੁਪਏ ਪ੍ਰਤੀ ਕੁਇੰਟਲ ਹੋ ਗਈ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। ਦਲਾਲ ਨੇ ਕਿਹਾ ਕਿ ਜਦੋਂ ਪੰਜਾਬ ਨੇ ਗੰਨੇ ਦੇ ਰੇਟ ਵਧਾਏ, ਕਿਸਾਨ ਆਗੂ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲੇ ਅਤੇ ਉਨ੍ਹਾਂ ਨੂੰ ਮਠਿਆਈ ਭੇਟ ਕੀਤੀ। ਹੁਣ ਉਹ ਸਾਡੇ ਮੁੱਖ ਮੰਤਰੀ ਨੂੰ ਵੀ ਮਠਿਆਈਆਂ ਨਾਲ ਮਿਲਣ।

ਓਧਰ ਕਰਨਾਲ ਵਿੱਚ ਐਸਡੀਐਮ ਖਿਲਾਫ ਕਾਰਵਾਈ ਨੂੰ ਲੈ ਕੇ ਕਿਸਾਨ ਆਪਣੀ ਮੰਗ ’ਤੇ ਅੜੇ ਹੋਏ ਹਨ। ਦੂਜੇ ਪਾਸੇ ਸਰਕਾਰ ਵੀ ਝੁਕਣ ਲਈ ਤਿਆਰ ਨਹੀਂ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਅਸੀਂ ਨਿਰਪੱਖ ਜਾਂਚ ਕਰਵਾਉਣ ਲਈ ਤਿਆਰ ਹਾਂ। ਜੇਕਰ ਕਰਨਾਲ ਘਟਨਾ ਦੀ ਜਾਂਚ ਕੀਤੀ ਜਾਂਦੀ ਹੈ ਤਾਂ ਅਧਿਕਾਰੀਕਿਸਾਨ ਜਾਂ ਕਿਸਾਨ ਆਗੂਜੋ ਵੀ ਦੋਸ਼ੀ ਪਾਇਆ ਜਾਂਦਾ ਹੈਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਨਿਲ ਵਿੱਜ ਨੇ ਸਪੱਸ਼ਟ ਕੀਤਾ ਕਿ ਕਿਸੇ ਦੇ ਕਹਿਣ ਤੇ ਕਿਸੇ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ। ਵਿਜ ਨੇ ਕਿਹਾ ਕਿ ਸਿਰਫ ਜਾਇਜ਼ ਮੰਗਾਂ ਹੀ ਮੰਨੀਆਂ ਜਾਣਗੀਆਂ। ਯਾਦ ਰਹੇ ਕਰਨਾਲ ਦੇ ਮਿੰਨੀ ਸਕੱਤਰੇਤ ਬਾਹਰ ਕਿਸਾਨਾਂ ਦਾ ਧਰਨਾ ਤਿੰਨ ਦਿਨਾਂ ਤੋਂ ਜਾਰੀ ਹੈ। ਇਸ ਦੇ ਨਾਲ ਹੀ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਦਿੱਲੀ ਸਰਹੱਦ ਦੀ ਤਰ੍ਹਾਂ ਕਰਨਾਲ ਵਿੱਚ ਵੀ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ। ਕਰਨਾਲ ਵਿਖੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ ਅਤੇ ਵੱਡੀ ਗਿਣਤੀ ’ਚ ਕਿਸਾਨ ਧਰਨੇ ’ਚ ਪਹੁੰਚ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਕਾਫ਼ਲੇ ਨੇ ਅੱਜ  ਕਰਨਾਲ ਨੂੰ ਚਾਲੇ ਪਾਏ ਹਨ। ਟਿਕਰੀ ਬਾਰਡਰ ਤੋਂ ਬੱਸਾਂ ’ਚ ਸਵਾਰ ਹੋ ਕੇ ਕਿਸਾਨ ਕਰਨਾਲ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਫ਼ੈਸਲਾ ਲਿਆ ਕਿ ਕੁਝ ਕਿਸਾਨ ਕਰਨਾਲ ਧਰਨੇ ’ਚ ਰਹਿਣਗੇ ਅਤੇ ਕੁਝ ਦਿੱਲੀ ਧਰਨੇ ’ਤੇ ਰਹਿਣਗੇ।

ਯਾਦ ਰਹੇ ਆਈ. ਏ. ਐੱਸ. ਅਧਿਕਾਰੀ ਆਯੁਸ਼ ਸਿਨਹਾ ਨੂੰ ਸਸਪੈਂਡ ਅਤੇ ਮਿ੍ਰਤਕ ਕਿਸਾਨ ਦੇ ਪਰਿਵਾਰ ਨੂੰ 25 ਲੱਖ ਰੁਪਏ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਰਨਾਲ ’ਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਰਨਾਲ ’ਚ ਕਿਸਾਨਾਂ ਦੇ ਧਰਨਾ ਪ੍ਰਦਰਸ਼ਨ ਨੂੰ ਵੇਖਦੇ ਹੋਏ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕਿਆ ਹੈ ਅਤੇ ਅੱਜ ਰਾਤ 12 ਵਜੇ ਤੱਕ ਮੋਬਾਇਲ ਇੰਟਰਨੈੱਟ ਅਤੇ ਐੱਸ. ਐੱਮ. ਐੱਸ. ਸੇਵਾ ’ਤੇ ਬੈਨ ਲਾ ਦਿੱਤਾ ਹੈ।

Comment here