ਅਪਰਾਧਸਿਆਸਤਖਬਰਾਂਦੁਨੀਆ

ਕਰਾਚੀ ਵਰਸਿਟੀ ਵਾਲੇ ਹਮਲੇ ਦੇ ਦੋਸ਼ੀਆਂ ਨੂੰ ਛੇਤੀ ਗ੍ਰਿਫਤਾਰ ਕਰੋ-ਚੀਨ

ਬੀਜਿੰਗ-ਪਾਕਿਸਤਾਨ ਚ 26 ਅਪ੍ਰੈਲ ਨੂੰ ਕਰਾਚੀ ਯੂਨੀਵਰਸਿਟੀ ‘ਚ ਆਤਮਘਾਤੀ ਹਮਲਾ ਹੋਇਆ ਸੀ, ਜਿਸ ਚ ਤਿੰਨ ਚੀਨੀ ਨਾਗਰਿਕ ਮਾਰੇ ਗਏ ਸੀ, ਇਸ ਤੋਂ ਪਹਿਲਾਂ ਵੀ ਪਾਕਿਸਤਾਨ ‘ਚ ਚੀਨੀ ਨਾਗਰਿਕ ਅੱਤਵਾਦੀਆਂ ਦਾ ਸ਼ਿਕਾਰ ਹੋਏ ਹਨ। ਪਿਛਲੇ ਕੁਝ ਸਾਲਾਂ ‘ਚ ਚੀਨੀ ਨਾਗਰਿਕਾਂ ‘ਤੇ ਹਮਲੇ ਵਧੇ ਹਨ। ਇਸੇ ਨੂੰ ਦੇਖਦੇ ਹੋਏ ਚੀਨ ਨੇ ਹੁਣ ਪਾਕਿਸਤਾਨ ਨੂੰ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਅਲਟੀਮੇਟਮ ਜਾਰੀ ਕੀਤਾ ਹੈ । ਚੀਨ ਨੇ ਯੂਨੀਵਰਸਿਟੀ ‘ਚ ਆਤਮਘਾਤੀ ਹਮਲੇ ‘ਚ ਸ਼ਾਮਲ ਅੱਤਵਾਦੀਆਂ ਨੂੰ ਛੇਤੀ ਗ੍ਰਿਫ਼ਤਾਰ ਕਰਨ ਤੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।  ਇਸ ਹਮਲੇ ਨੂੰ ਬਲੋਚਿਸਤਾਨ ਲਿਬਰੇਸ਼ਨ ਆਰਮੀ ਦੀ ਅੱਤਵਾਦੀ ਹਮਲਾਵਰ ਸ਼ੈਰੀ ਬਲੋਚ ਨੇ ਅੰਜਾਮ ਦਿੱਤਾ ਸੀ। ਪਾਕਿਸਤਾਨ ‘ਚ ਚੀਨ ਦੇ ਉਪ ਰਾਜਦੂਤ ਪਾਂਗ ਚੁਨਕਸਿਊ ਨੇ ਗ੍ਰਹਿ ਮੰਤਰੀ ਰਾਣਾ ਸਨਾਉੱਲ੍ਹਾ ਨਾਲ ਮੁਲਾਕਾਤ ਕੀਤੀ ਤੇ ਪਾਕਿਸਤਾਨ ‘ਚ ਚੀਨੀ ਨਾਗਰਿਕਾਂ ਦੀ ਸੁਰੱਖਿਆ ਸਮੇਤ ਤਮਾਮ ਮੁੱਦਿਆ ‘ਤੇ ਗੱਲ ਕੀਤੀ ਗਈ। ਗ੍ਰਹਿ ਮੰਤਰਾਲਾ ਵਲੋਂ ਜਾਰੀ ਬਿਆਨ ਦੇ ਮੁਤਾਬਕ ਪਾਕਿਸਤਾਨ ਦੇ ਗ੍ਰਹਿ ਮੰਤਰੀ ਸਨਾਊੱਲ੍ਹਾ ਨੇ ਮੀਟਿੰਗ ‘ਚ ਕਿਹਾ ਕਿ ਉਨ੍ਹਾਂ ਦਾ ਦੇਸ਼ ਇੱਥੇ ਕੰਮ ਕਰ ਰਹੇ ਚੀਨੀ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਕਰਨ ਲਈ ਪੂਰੇ ਵਸੀਲਿਆਂ ਦਾ ਇਸਤੇਮਾਲ ਕਰ ਰਿਹਾ ਹੈ। ਇਸ ਦੌਰਾਨ ਰਾਣਾ ਸਨਾਉੱਲ੍ਹਾ ਨੇ ਕਰਾਚੀ ਹਮਲੇ ‘ਚ ਮਾਰੇ ਗਏ ਚੀਨੀ ਨਾਗਰਿਕਾਂ ਦੀ ਮੌਤ ‘ਤੇ ਦੁਖ਼ ਜਤਾਇਆ।

 

 

Comment here