ਸਿਹਤ-ਖਬਰਾਂਖਬਰਾਂ

ਕਰੋਨਾ ਦੇ 6915 ਕੇਸ ਆਏ

ਨਵੀਂ ਦਿੱਲੀ- ਦੇਸ਼ ‘ਚ ਕੋਰੋਨਾ ਦੇ ਕੇਸ ਦਸ ਹਜ਼ਾਰ ਤੋਂ ਘੱਟ ਆ ਰਹੇ ਹਨ, ਰਾਹਤ ਵਾਲੀ ਗੱਲ ਹੈ। ਸਿਹਤ ਮੰਤਰਾਲੇ ਨੇ ਕੋਰੋਨਾ ਨੂੰ ਲੈ ਕੇ ਇੱਕ ਅਪਡੇਟ ਜਾਰੀ ਕੀਤਾ ਹੈ। ਰਿਪੋਰਟ ਮੁਤਾਬਕ ਤਿੰਨ ਮਹੀਨਿਆਂ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 6,915 ਨਵੇਂ ਮਾਮਲੇ ਸਾਹਮਣੇ ਆਏ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 27 ਦਸੰਬਰ ਨੂੰ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ ਸਾਹਮਣੇ ਆਏ ਸਨ। 27 ਦਸੰਬਰ ਨੂੰ 6,358 ਨਵੇਂ ਕੋਰੋਨਾ ਮਰੀਜ਼ ਮਿਲੇ ਹਨ। ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 180 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਇਲਾਵਾ 16,864 ਮਰੀਜ਼ ਵੀ ਠੀਕ ਹੋ ਚੁੱਕੇ ਹਨ। ਦੇਸ਼ ‘ਚ ਸਰਗਰਮ ਕੋਰੋਨਾ ਮਰੀਜ਼ ਘੱਟ ਕੇ 92,472 ‘ਤੇ ਆ ਗਏ ਹਨ। ਹੁਣ ਤਕ ਕੁੱਲ 4,23,24,550 ਲੋਕ ਠੀਕ ਹੋ ਚੁੱਕੇ ਹਨ। ਇਸ ਤੋਂ ਇਲਾਵਾ 5,14,023 ਲੋਕ ਕੋਰੋਨਾ ਨਾਲ ਆਪਣੀ ਜਾਨ ਗੁਆ ​​ਚੁੱਕੇ ਹਨ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ  ਨੇ ਕਿਹਾ ਕਿ ਕੱਲ੍ਹ ਭਾਰਤ ਵਿੱਚ ਕੋਰੋਨਾ ਵਾਇਰਸ ਲਈ 9,01,647 ਸੈਂਪਲ ਟੈਸਟ ਕੀਤੇ ਗਏ ਸਨ, ਕੱਲ੍ਹ ਤਕ ਕੁੱਲ 76,83,82,993 ਸੈਂਪਲ ਟੈਸਟ ਕੀਤੇ ਗਏ ਹਨ।

Comment here