ਸਿਹਤ-ਖਬਰਾਂਖਬਰਾਂ

ਕਰੋਨਾ ਵਿਰੁੱਧ ਅਸਰਦਾਰ ਟੀਕਾ ਤਿਆਰ ਕਰਨ ਦਾ ਦਾਅਵਾ

ਨਵੀਂ ਦਿੱਲੀ:ਭਾਰਤ ਵਿੱਚ ਕੋਰੋਨਾ ਵਾਇਰਸ ਨੂੰ ਜੜ ਤੋਂ ਖਤਮ ਕਰਨ ਲਈ ਵਿਗਿਆਨੀ ਕੋਸਿਸ਼ਾਂ ਵਿੱਚ ਲੱਗੇ ਹੋਏ ਸਨ ਅਤੇ ਉਹਨਾਂ ਨੇ ਇਸ ਵਿੱਚ ਸਫਲਤਾ ਹਾਸਿਲ ਕਰ ਲਈ ਹੈ ਅਤੇ ਦਾਵਾ ਕੀਤਾ ਹੈ ਕਿ  ਟੀਕਾਕਰਨ ਮੁਹਿੰਮ ਵਿੱਚ ਇੱਕ ਹੋਰ ਟੀਕਾ ਮਿਲ ਗਿਆ ਹੈ। ਭਾਰਤ ਦੇ ਡਰੱਗਸ ਕੰਟਰੋਲਰ ਜਨਰਲ  ਨੇ ਸਿੰਗਲ ਡੋਜ਼ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਦਿੰਦੇ ਹੋਏ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਐਤਵਾਰ ਨੂੰ ਟਵੀਟ ਕੀਤਾ, ‘ਡੀ.ਸੀ.ਜੀ.ਆਈ ਨੇ ਭਾਰਤ ‘ਚ ਇੱਕ ਡੋਜ਼ ਸਪੁਟਨਿਕ ਲਾਈਟ ਕੋਵਿਡ-19 ਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦਿੱਤੀ ਹੈ। ਕੇਂਦਰੀ ਸਿਹਤ ਮੰਤਰੀ ਨੇ ਕਿਹਾ ਕਿ ਇਸ ਨਾਲ ਕਰੋਨਾ  ਦੇ ਵਿਰੁੱਧ ਦੇਸ਼ ਦੀ ਲੜਾਈ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਤੋਂ ਪਹਿਲਾਂ ਬੀਤੇ ਦਿਨ ਡੀ. ਸੀ. ਜੀ. ਆਈ ਦੇ ਅਧੀਨ ਵਿਸ਼ਾ ਮਾਹਿਰ ਕਮੇਟੀ ਨੇ ਸਪੁਟਨਿਕ ਲਾਈਟ ਦੀ ਐਮਰਜੈਂਸੀ ਵਰਤੋਂ ਕਰਨ ਬਾਰੇ ਕਿਹਾ। ਰੂਸ ਦੀ ਸਰਕਾਰੀ ਪ੍ਰਯੋਗਸ਼ਾਲਾ ਦੇ ਸਹਿਯੋਗ ਨਾਲ ਇਸ ਟੀਕੇ ਨੂੰ ਵਿਕਸਤ ਕਰਨ ਵਾਲੇ ਰਸ਼ੀਅਨ ਡਾਇਰੈਕਟ ਇਨਵੈਸਟਮੈਂਟ ਫੰਡ ਦੇ ਸੀਈਓ ਕਿਰਿਲ ਦਿਮਿਤਰੀਵ ਨੇ ਇਸ ਨੂੰ ਕੋਵਿਡ ਵਿਰੁੱਧ ਲੜਾਈ ਵਿੱਚ ਰੂਸ ਅਤੇ ਭਾਰਤ ਦੇ ਸਹਿਯੋਗ ਨਾਲ ਸਫਲਤਾ ਦੇ ਵੱਲ ਇੱਕ ਵੱਡਾ ਕਦਮ ਹੈ। ਜੇਐੱਨਐੱਨ,ਨਵੀਂ ਦਿੱਲੀ:ਭਾਰਤ ਵਿੱਚ ਕੋਰੋਨਾ ਵਾਇਰਸ ਨੂੰ ਜੜ ਤੋਂ ਖਤਮ ਕਰਨ ਲਈ ਵਿਗਿਆਨੀ ਕੋਸਿਸ਼ਾਂ ਵਿੱਚ ਲੱਗੇ ਹੋਏ ਸਨ ਅਤੇ ਉਹਨਾਂ ਨੇ ਇਸ ਵਿੱਚ ਸਫਲਤਾ ਹਾਸਿਲ ਕਰ ਲਈ ਹੈ ਅਤੇ ਦਾਵਾ ਕੀਤਾ ਹੈ ਕਿ  ਟੀਕਾਕਰਨ ਮੁਹਿੰਮ ਵਿੱਚ ਇੱਕ ਹੋਰ ਟੀਕਾ ਮਿਲ ਗਿਆ ਹੈ। ਭਾਰਤ ਦੇ ਡਰੱਗਸ ਕੰਟਰੋਲਰ ਜਨਰਲ ਨੇ ਸਿੰਗਲ ਡੋਜ਼ ਸਪੁਟਨਿਕ ਲਾਈਟ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਦਿੰਦੇ ਹੋਏ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਐਤਵਾਰ ਨੂੰ ਟਵੀਟ ਕੀਤਾ, ‘ਡੀ.ਸੀ.ਜੀ.ਆਈ ਨੇ ਭਾਰਤ ‘ਚ ਇੱਕ ਡੋਜ਼ ਸਪੁਟਨਿਕ ਲਾਈਟ ਕੋਵਿਡ-19 ਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦਿੱਤੀ ਹੈ।  ਕੇਂਦਰੀ ਸਿਹਤ ਮੰਤਰੀ ਨੇ ਕਿਹਾ ਕਿ ਇਸ ਨਾਲ ਕਰੋਨਾ  ਦੇ ਵਿਰੁੱਧ ਦੇਸ਼ ਦੀ ਲੜਾਈ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਤੋਂ ਪਹਿਲਾਂ ਸ਼ਨਿਵਾਰ ਨੂੰ, ਡੀ. ਸੀ. ਜੀ. ਆਈ ਦੇ ਅਧੀਨ ਵਿਸ਼ਾ ਮਾਹਿਰ ਕਮੇਟੀ ਨੇ ਸਪੁਟਨਿਕ ਲਾਈਟ ਦੀ ਐਮਰਜੈਂਸੀ ਵਰਤੋਂ ਕਰਨ ਬਾਰੇ ਕਿਹਾ।  ਰੂਸ ਦੀ ਸਰਕਾਰੀ ਪ੍ਰਯੋਗਸ਼ਾਲਾ ਦੇ ਸਹਿਯੋਗ ਨਾਲ ਇਸ ਟੀਕੇ ਨੂੰ ਵਿਕਸਤ ਕਰਨ ਵਾਲੇ ਰਸ਼ੀਅਨ ਡਾਇਰੈਕਟ ਇਨਵੈਸਟਮੈਂਟ ਫੰਡ ਦੇ ਸੀਈਓ ਕਿਰਿਲ ਦਿਮਿਤਰੀਵ ਨੇ ਇਸ ਨੂੰ ਕੋਵਿਡ ਵਿਰੁੱਧ ਲੜਾਈ ਵਿੱਚ ਰੂਸ ਅਤੇ ਭਾਰਤ ਦੇ ਸਹਿਯੋਗ ਨਾਲ ਸਫਲਤਾ ਦੇ ਵੱਲ ਇੱਕ ਵੱਡਾ ਕਦਮ ਹੈ।

Comment here