ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਕਲਰਕ ਬੀਬੀ ਲੱਖਾਂ ਦੀ ਰਿਸ਼ਵਤ ਦੇ ਦੋਸ਼ ’ਚ ਕਾਬੂ

ਜਲੰਧਰ – ਪੰਜਾਬ ਵਿਚ ਆਪ ਦੀ ਸਰਕਾਰ ਬਣਦੇ ਹੀ ਭ੍ਰਿਸ਼ਟਾਚਾਰ ਖ਼ਿਲਾਫ਼ ਪਹਿਲਾ ਵੱਡਾ ਸ਼ਿਕੰਜਾ ਕੱਸਿਆ ਗਿਆ ਹੈ। ਸਰਕਾਰ ਨੇ ਭ੍ਰਿਸ਼ਟ ਵਿਅਕਤੀਆਂ ਖਿਲਾਫ ਐਕਸ਼ਨ ਲੈਣੇ ਸ਼ੁਰੂ ਕਰ ਦਿੱਤੇ ਹਨ। ਅਜਿਹੀ ਇੱਕ ਸ਼ਿਕਾਇਤ ਜਲੰਧਰ ਤਹਿਸੀਲਦਾਰ ਦਫ਼ਤਰ ਤੋਂ ਮਿਲੀ, ਜਿਥੇ ਇੱਕ ਕਲਰਕ ਨੂੰ 4.80 ਲੱਖ ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮਾਂ ਤਹਿਤ ਕਾਬੂ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੀ ਗਈ ਐਂਟੀ-ਕੁਰੱਪਸ਼ਨ ਐਕਸ਼ਨ ਹੈਲਪਲਾਈਨ ਨੰਬਰ ‘ਤੇ ਸ਼ਿਕਾਇਤ ਕੀਤੀ ਗਈ ਸੀ। ਮਹਿਲਾ ਕਲਰਕ ‘ਤੇ ਇਲਜ਼ਾਮ ਹਨ ਕਿ ਉਸ ਨੇ ਨੌਕਰੀ ਦਿਵਾਉਣ ਦੇ ਨਾਮ ‘ਤੇ 4 ਲੱਖ 8 ਹਜ਼ਾਰ ਰੁਪਏ ਰਿਸ਼ਵਤ ਲਈ। ਸ਼ਿਕਾਇਤ ਤੋਂ ਬਾਅਦ ਜਾਂਚ ਵਿਚ ਮਹਿਲਾ ਕਲਰਕ ਦੋਸ਼ੀ ਪਾਈ ਗਈ। ਮਹਿਲਾ ਕਲਰਕ ਖ਼ਿਲਾਫ਼ ਬਾਰਾਂਦਰੀ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Comment here