ਇਸਲਾਮਾਬਾਦ— ਪਾਕਿਸਤਾਨ ਦੇ ਕਵੇਟਾ ਦੇ ਕੰਧਾਰੀ ਬਾਜ਼ਾਰ ‘ਚ ਸ਼ਨੀਵਾਰ ਨੂੰ ਹੋਏ ਧਮਾਕੇ ‘ਚ ਘੱਟੋ-ਘੱਟ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਡਾਨ ਦੀ ਰਿਪੋਰਟ ਮੁਤਾਬਕ ਸਿਵਲ ਹਸਪਤਾਲ ਕਵੇਟਾ ਦੇ ਬੁਲਾਰੇ ਡਾਕਟਰ ਵਸੀਮ ਬੇਗ ਨੇ ਧਮਾਕੇ ‘ਚ ਇਕ ਵਿਅਕਤੀ ਦੀ ਮੌਤ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ 10 ਹੋਰ ਜ਼ਖਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਹੈ। ਅੱਤਵਾਦ ਰੋਕੂ ਵਿਭਾਗ ਦੇ ਬੁਲਾਰੇ ਅਨੁਸਾਰ ਇਹ ਧਮਾਕਾ ਮੋਟਰਸਾਈਕਲ ਵਿੱਚ ਵਿਸਫੋਟਕ ਸਮੱਗਰੀ ਦੇ ਕਾਰਨ ਹੋਇਆ। ਧਮਾਕੇ ‘ਚ ਕਈ ਵਾਹਨ ਵੀ ਨੁਕਸਾਨੇ ਗਏ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਧਮਾਕੇ ਵਾਲੀ ਥਾਂ ਨੂੰ ਘੇਰ ਲਿਆ ਹੈ ਅਤੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਅਬਦੁਲ ਕੁਦੁਸ ਬਿਜੇਂਜੋ ਨੇ ਧਮਾਕੇ ‘ਚ ਹੋਈ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ ਅਤੇ ਜ਼ਖਮੀਆਂ ਦੇ ਬਿਹਤਰ ਇਲਾਜ ਲਈ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ।
ਕਵੇਟਾ ‘ਚ ਧਮਾਕਾ, 1 ਦੀ ਮੌਤ, 10 ਜ਼ਖਮੀ

Comment here