ਅਪਰਾਧਸਿਆਸਤਖਬਰਾਂਦੁਨੀਆ

ਕਵੇਟਾ ‘ਚ ਬੰਬ ਬਲਾਸਟ, 3 ਸੁਰੱਖਿਆ ਮੁਲਾਜ਼ਮਾਂ ਦੀ ਗਈ ਜਾਨ

ਕਵੇਟਾ-ਪਾਕਿਸਤਾਨ ਵਿੱਚ ਹਿੰਸਕ ਅਪਰਾਧ ਰੁਕਣ ਦਾ ਨਾਮ ਨਹੀਂ ਲੈ ਰਹੇ, ਅੱਤਵਾਦੀ ਸੰਗਠਨ ਆਏ ਦਿਨ ਕੋਈ ਨਾ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ। ਹੁਣ ਗੜਬੜੀ ਵਾਲੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ ਵਿਚ ਕੱਲ ਸਵੇਰੇ ਇਕ ਬੰਬ ਧਮਾਕਾ ਹੋਇਆ, ਜਿਸ ਵਿਚ ਘੱਟੋ-ਘੱਟ ਤਿੰਨ ਸੁਰੱਖਿਆ ਕਰਮੀਆਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ। ਘਟਨਾ ਮਾਸਟੰਗ ਰੋਡ ‘ਤੇ ਵਾਪਰੀ, ਜਿਸ ਦੀ ਪੁਸ਼ਟੀ ਕਵੇਟਾ ਡੀ.ਆਈ.ਜੀ. ਨੇ ਕੀਤੀ ਹੈ। ਜੀਓ ਟੀਵੀ ਦੀ ਰਿਪੋਰਟ ਮੁਤਾਬਕ ਪੁਲਸ ਅਤੇ ਬਚਾਅ ਦਲ ਧਮਾਕੇ ਦੇ ਬਾਅਦ ਮੌਕੇ ‘ਤੇ ਪਹੁੰਚੇ। ਪੁਲਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਸ਼ੇਖ ਜੈਦ ਹਸਪਤਾਲ ਲਿਜਾਇਆ ਗਿਆ ਹੈ।ਧਮਾਕੇ ਦੀ ਤੀਬਰਤਾ ਦਾ ਮੁਲਾਂਕਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਤੱਕ ਕਿਸੇ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਅਧਿਕਾਰੀ ਇਸ ਨੂੰ ਆਤਮਘਾਤੀ ਹਮਲਾ ਮੰਨ ਰਹੇ ਹਨ। ਭਾਵੇਂਕਿ ਬੰਬ ਰੋਕੂ ਦਸਤਾ ਮੌਕੇ ‘ਤੇ ਮੌਜੂਦ ਹੈ ਅਤੇ ਧਮਾਕੇ ਦਾ ਕਾਰਨ ਲੱਭ ਰਿਹਾ ਹੈ। ਪੁਲਸ ਨੇ ਦੱਸਿਆ ਕਿ ਜ਼ਖਮੀਆਂ ਵਿਚੋਂ ਕਈਆਂ ਦੀ ਹਾਲਤ ਗੰਭੀਰ ਹੈ। ਮੀਡੀਆ ਮੁਤਾਬਕ ਸ਼ੁਰੂਆਤੀ ਜਾਂਚ ਰਿਪੋਰਟਾਂ ਵਿਚ ਦੱਸਿਆ ਗਿਆ ਹੈ ਕਿ ਹਮਲਾ ਫਰੰਟੀਅਰ ਕੌਰਪਸ ਗੱਡੀ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ ਜੋ ਇਲਾਕੇ ਵਿਚ ਪੈਟਰੋਲਿੰਗ ਕਰ ਰਹੀ ਸੀ। ਡੀ.ਆਈ.ਜੀ. ਦੇ ਹਵਾਲੇ ਨਾਲ ਧਮਾਕੇ ਵਿਚ 5 ਕਿਲੋ ਵਿਸਫੋਟਕ ਵਰਤੇ ਜਾਣ ਦੀ ਗੱਲ ਕਹੀ ਗਈ ਹੈ।

Comment here