ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਕਸ਼ਮੀਰੀ ਪੰਡਿਤ ਦੀ ਹੱਤਿਆ ਕਰਨ ਵਾਲੇ ਆਦਿਲ ਵਾਨੀ ਦਾ ਮਕਾਨ ਕੁਰਕ

ਪਿਤਾ ਤੇ 3 ਭਰਾ ਗ੍ਰਿਫ਼ਤਾਰ
ਜੰਮੂ-ਕਸ਼ਮੀਰ-ਇਥੋਂ ਇਕ ਕਸ਼ਮੀਰੀ ਪੰਡਤ ਦੀ ਹੱਤਿਆ ਦਾ ਮਾਮਲਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਪ੍ਰਸ਼ਾਸਨ ਨੇ ਸ਼ੋਪੀਆਂ ਵਿਚ ਕਸ਼ਮੀਰੀ ਪੰਡਤ ਦੀ ਹੱਤਿਆ ਕਰਨ ਵਾਲੇ ਅਤਿਵਾਦੀ ਆਦਿਲ ਵਾਨੀ ਦੇ ਘਰ ਨੂੰ ਕੁਰਕ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜਦਕਿ ਉਸ ਨੂੰ ਪਨਾਹ ਦੇਣ ਦੇ ਦੋਸ਼ ‘ਚ ਉਸ ਦੇ ਪਿਤਾ ਅਤੇ ਤਿੰਨ ਭਰਾਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਨੇ ਦੱਸਿਆ ਕਿ ਆਦਿਲ ਵਾਨੀ ਨੇ ਮੰਗਲਵਾਰ ਨੂੰ ਸ਼ੋਪੀਆਂ ਪਿੰਡ ਦੇ ਬਾਗ ਵਿੱਚ ਸੁਨੀਲ ਕੁਮਾਰ ਭੱਟ ਦੀ ਹੱਤਿਆ ਕਰ ਦਿੱਤੀ ਸੀ ਅਤੇ ਬਾਅਦ ਵਿੱਚ ਕੁਟਪੋਰਾ ਸਥਿਤ ਆਪਣੇ ਘਰ ਵਿੱਚ ਲੁਕ ਗਿਆ ਸੀ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ ਪਰ ਵਾਨੀ ਪੁਲਿਸ ਪਾਰਟੀ ‘ਤੇ ਗ੍ਰਨੇਡ ਸੁੱਟ ਕੇ ਹਨੇਰੇ ‘ਚ ਫ਼ਰਾਰ ਹੋ ਗਿਆ।
ਉਹ ਪਾਬੰਦੀਸ਼ੁਦਾ ਅਤਿਵਾਦੀ ਸਮੂਹ ਅਲ-ਬਦਰ ਦਾ ਮੈਂਬਰ ਹੈ। ਪੁਲਿਸ ਨੇ ਤਲਾਸ਼ੀ ਮੁਹਿੰਮ ਦੌਰਾਨ ਵਾਨੀ ਦੇ ਘਰੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਘਰ ਨੂੰ ਕੁਰਕ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਉਸ ਦੇ ਪਿਤਾ ਅਤੇ ਤਿੰਨ ਭਰਾਵਾਂ ਨੂੰ ਗ੍ਰਿਫਤਾਰ ਕੀਤਾ।
ਚਸ਼ਮਦੀਦਾਂ ਅਤੇ ਸੁਨੀਲ ਕੁਮਾਰ ਦੇ ਰਿਸ਼ਤੇਦਾਰਾਂ ਨੇ ਵਾਨੀ ਦੀ ਪਛਾਣ ਹਮਲਾਵਰ ਵਜੋਂ ਕੀਤੀ ਸੀ। ਮੰਗਲਵਾਰ ਨੂੰ ਵਾਨੀ ਨੇ ਸੇਬ ਦੇ ਬਾਗ ‘ਚ ਕੰਮ ਕਰਦੇ ਹੋਏ ਸੁਨੀਲ ਕੁਮਾਰ ਅਤੇ ਉਸ ਦੇ ਭਰਾ ‘ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ ਸੀ।

Comment here