ਜੰਮੂ-ਇੱਥੇ ਇਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਪੁਲਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਦਿਲਬਾਗ ਸਿੰਘ ਨੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਇਸ ਸਾਲ ਹੁਣ ਤੱਕ ਸੁਰੱਖਿਆ ਫ਼ੋਰਸਾਂ ਦੀ ਕਾਰਵਾਈ ’ਚ 56 ਵਿਦੇਸ਼ੀ ਅੱਤਵਾਦੀ ਮਾਰੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਅੱਤਵਾਦੀ ਸੰਗਠਨਾਂ ’ਚ ਸ਼ਾਮਲ ਹੋਏ 102 ਸਥਾਨਕ ਨੌਜਵਾਨਾਂ ’ਚੋਂ 86 ਮਾਰੇ ਗਏ ਹਨ। ਅੱਤਵਾਦੀ ਸੰਗਠਨਾਂ ਵੱਲੋਂ ਜਾਰੀ ਜਾਨਲੇਵਾ ਧਮਕੀਆਂ ਨੂੰ ਪਾਕਿਸਤਾਨ ਦੀ ਇੰਟਰ-ਸਰਵਿਸ ਇੰਟੈਲੀਜੈਂਸ (ਆਈ.ਐੱਸ.ਆਈ.) ਅਤੇ ਜੰਮੂ-ਕਸ਼ਮੀਰ ’ਚ ਅੱਤਵਾਦ ਨੂੰ ਉਤਸ਼ਾਹਿਤ ਕਰਨ ਵਾਲੀਆਂ ਉਸ ਦੀਆਂ ਏਜੰਸੀਆਂ ਦਾ ਹੱਥ ਦੱਸਦੇ ਹੋਏ ਸਿੰਘ ਨੇ ਕਿਹਾ ਕਿ ਡਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਅਜਿਹੇ ਫ਼ਰਮਾਨ ਜਾਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਡੀ.ਜੀ.ਪੀ. ਨੇ ਇੱਥੇ ਇਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ,‘‘ਇਸ ਸਾਲ 56 ਵਿਦੇਸ਼ੀ ਅਤਿਵਾਦੀ ਮਾਰੇ ਗਏ ਹਨ। ਇਹ ਪਿਛਲੇ ਕਈ ਸਾਲਾਂ ’ਚ ਸਭ ਤੋਂ ਵੱਡੀ ਗਿਣਤੀ ਹੈ।’’ ਸੁਰੱਖਿਆ ਉਪਾਵਾਂ ਬਾਰੇ ਸਿੰਘ ਨੇ ਕਿਹਾ, ‘‘ਅਸੀਂ ਹਰ ਤਰ੍ਹਾਂ ਦੀਆਂ ਸਾਵਧਾਨੀਆਂ ਵਰਤ ਰਹੇ ਹਾਂ। ਮੈਨੂੰ ਉਮੀਦ ਹੈ ਕਿ ਹਰ ਜਗ੍ਹਾ ਸਭ ਕੁਝ ਠੀਕ ਹੈ। ਸਾਡੀ ਸੁਰੱਖਿਆ ਵਿਚ ਕੋਈ ਕਮੀ ਨਹੀਂ ਰਹੇਗੀ।’’ ਉਨ੍ਹਾਂ ਕਿਹਾ, ‘‘ਸਰਹੱਦ ਦੇ ਪਾਰ ਸਿਖਲਾਈ ਕੈਂਪਾਂ ਵਿਚ ਅਜੇ ਵੀ ਲੋਕ ਹਨ। ਇਸ ਪਾਸੇ ਅੱਤਵਾਦੀਆਂ ਦੀ ਘੁਸਪੈਠ ਹੋ ਰਹੀ ਹੈ। ਸਰਹੱਦ ’ਤੇ ਸੁਰੱਖਿਆ ਫ਼ੋਰਸ ਚੌਕਸ ਹਨ।’’
Comment here