18 ਦਿਨ ਬੀਤਣ ਤੇ ਵੀ ਕੋਈ ਗ੍ਰਿਫਤਾਰੀ ਕਿਉਂ ਨਹੀਂ- ਨਵਜੋਤ
ਜ਼ੀਰਾ-ਬੀਤੇ ਕੁੱਝ ਦਿਨਾਂ ਪਹਿਲਾਂ ਮਾਰਚ ਮਹੀਨੇ ਦੀ 12 ਤਾਰੀਖ਼ ਦੀ ਸ਼ਾਮ ਨੂੰ ਜੀਰਾ ਲਾਈਟ ਦੇ ਵਿੱਚ ਝਗੜਾ ਹੋਇਆ ਸੀ, ਜਿਸ ਦੌਰਾਨ ਝਗੜੇ ਵਿੱਚ ਜ਼ਖ਼ਮੀ ਹੋਏ ਕਾਂਗਰਸੀ ਵਰਕਰ ਦੀ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਮੌਤ ਹੋ ਗਈ। ਪਰ ਅਜੇ ਤੱਕ ਮੁਲਜ਼ਮ ਗ੍ਰਿਰਫਤਾਰ ਨਹੀਂ ਕੀਤੇ ਗਏ। ਕੱਲ੍ਹ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨਾਲ ਦਿਲਾਸਾ ਪ੍ਰਗਟ ਕਰਨ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਪਹੁੰਚੇ। ਇਸ ਦੌਰਾਨ ਘਟਨਾ ਦੀ ਜਾਣਕਾਰੀ ਹਾਸਲ ਕਰਦਿਆਂ ਦੋਸ਼ ਲਾਇਆ ਕਿ ਕਾਤਲ ਆਮ ਆਦਮੀ ਪਾਰਟੀ ਦੇ ਧਨਾਢ ਵਰਕਰ ਹਨ। ਸਿੱਧੂ ਨੇ ਪੁਲਿਸ ਨੂੰ ਸਵਾਲ ਕੀਤਾ ਕਿ 18 ਦਿਨ ਬੀਤ ਜਾਣ ਦੇ ਬਾਵਜੂਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ। ਕੀ ਸਰਕਾਰ ਦੇ ਵਿਧਾਇਕਾਂ ਨੂੰ ਪੁਲਿਸ ਰੋਕ ਰਹੀ ਹੈ? ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਲਜ਼ਮਾਂ ਨੂੰ ਜਲਦੀ ਕਾਬੂ ਨਾ ਕੀਤਾ ਗਿਆ ਤਾਂ ਉਹ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣਗੇ। ਉਨ੍ਹਾਂ ਕਿਹਾ ਕਿ ਕੀ ਇਹ ਆਮ ਆਦਮੀ ਪਾਰਟੀ ਦੀ ਤਬਦੀਲੀ ਹੈ? ਲੋਕਾਂ ਦੇ ਕਤਲ ਹੋ ਰਹੇ ਹਨ, ਜੇਕਰ ਕਿਸੇ ਨੇ ‘ਆਪ‘ ਦੀ ਬਜਾਏ ਕਾਂਗਰਸ ਨੂੰ ਵੋਟ ਪਾਈ ਹੈ ਤਾਂ ਉਸ ਦਾ ਕਤਲ ਕੀਤਾ ਗਿਆ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਸਿੱਧੂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਘਟਨਾ ਚੋਣ ਨਤੀਜਿਆਂ ਤੋਂ ਇਕ ਦਿਨ ਬਾਅਦ ਹੋਈ ਹੈ। ਮੁਲਜ਼ਮਾਂ ਨੇ ਇਕਬਾਲ ਸਿੰਘ ’ਤੇ ਇੱਟਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਮੁਲਜ਼ਮ ਸ਼ਰੇਆਮ ਘੁੰਮਦੇ ਰਹੇ ਤੇ ਪੁਲੀਸ ਨੇ ਉਨ੍ਹਾਂ ਨੂੰ ਫੜਿਆ ਨਹੀਂ। ਇਸ ਦੌਰਾਨ ਥਾਣਾ ਜ਼ੀਰਾ ਸਦਰ ਦੇ ਇੰਚਾਰਜ ਬਲਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਪਾਲ ਸਿੰਘ ਦੇ ਬਿਆਨਾਂ ’ਤੇ ਮੁਲਜ਼ਮ ਨਿਰਮਲ ਸਿੰਘ, ਮਨਪਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। 12 ਮਾਰਚ ਦੀ ਸ਼ਾਮ ਨੂੰ ਪਿੰਡ ਕੱਸੂਆਣਾ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਪਰਿਵਾਰਾਂ ਵਿੱਚ ਲੜਾਈ ਹੋ ਗਈ ਸੀ, ਜਿਸ ਵਿੱਚ ਦੋਵਾਂ ਧਿਰਾਂ ਵੱਲੋਂ ਇੱਟਾਂ-ਪੱਥਰ ਸੁੱਟੇ ਗਏ ਸਨ। ਇਸ ਦੌਰਾਨ ਇਕਬਾਲ ਸਿੰਘ ਦੇ ਸਿਰ ਵਿਚ ਇੱਟ ਵੱਜਣ ਕਾਰਨ ਗੰਭੀਰ ਜ਼ਖਮੀ ਹੋ ਗਿਆ ਅਤੇ ਮੰਗਲਵਾਰ ਨੂੰ ਉਸ ਦੀ ਮੌਤ ਹੋ ਗਈ
Comment here