ਅਪਰਾਧਸਿਆਸਤਖਬਰਾਂ

ਕਾਂਗਰਸੀ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਪਟਿਆਲਾ-ਹੁਣੇ ਜਿਹੇ ਪਿੰਡ ਝਿੱਲ ਦੇ ਸਾਬਕਾ ਕਾਂਗਰਸੀ ਸਰਪੰਚ ਤਾਰਾ ਦੱਤ ’ਤੇ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸਰਪੰਚ ਦੇ ਦੋ ਤੋਂ ਤਿੰਨ ਗੋਲੀਆਂ ਲੱਗੀਆਂ ਹਨ, ਜਿਸਨੂੰ ਗੰਭੀਰ ਹਾਲਤ ਵਿਚ ਸਥਾਨਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਮੌਤ ਹੋ ਗਈ। ਫਿਲਹ‍ਾਲ ਥਾਣਾ ਤ੍ਰਿਪੜੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਐਸਪੀ ਸਿਟੀ ਹਰਪਾਲ ਸਿੰਘ ਨੇ ਦੱਸਿਆ ਕਿ ਸਾਬਕਾ ਸਰਪੰਚ ਤਾਰਾ ਦੱਤ ‘ਤੇ ਗੋਲੀਆਂ ਚਲਾਉਣ ਬਾਰੇ ਸੂਚਨਾ ਮਿਲੀ ਹੈ। ਤਾਰਾ ਦੱਤ ਪਟਿਆਲਾ ਦੇ ਤ੍ਰਿਪੜੀ ਦੇ ਵਿਕਾਸ ਨਗਰ ਵਿਖੇ ਆਪਣੀ ਨਵੀਂ ਬਣ ਰਹੀ ਕੋਠੀ ਵਿੱਚ ਮਜ਼ਦੂਰਾਂ ਲਈ ਚਾਹ ਲੈ ਕੇ ਆਇਆ ਸੀ। ਇਸੇ ਦੌਰਾਨ ਹੀ ਕਾਰ ਸਵਾਰਾਂ ਵੱਲੋਂ ਤਾਰਾ ਦੱਤ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਹਨ। ਇਹ ਹਮਲਾ ਕਿਸ ਨੇ ਤੇ ਕਿਉਂ ਕੀਤਾ ਇਸ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Comment here