ਨਵੀਂ ਦਿੱਲੀ-ਕਾਂਗਰਸ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰ ਰਹੀ ਹੈ, ਪਾਰਟੀ ਵਿਚ ਟੁੱਟ ਭੱਜ ਵੀ ਹੋ ਰਹੀ ਹੈ। ਪਾਰਟੀ ਨੂੰ ਮਿਲ ਰਹੀ ਹਾਰ ਤੋਂ ਬਾਅਦ ਹੁਣ 2024 ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਪਾਰਟੀ ‘ਚ ਕਈ ਬਦਲਾਅ ਲਈ ਸੁਝਾਅ ਦਿੱਤੇ ਗਏ। ਇਸ ‘ਚ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਭੂਮਿਕਾ ਨੂੰ ਸਭ ਤੋਂ ਅਹਿਮ ਮੰਨਿਆ ਜਾ ਰਿਹਾ ਹੈ ਪਰ ਹੁਣ ਕਾਂਗਰਸ ਵੱਲੋਂ ਇਹ ਬਿਆਨ ਸਾਹਮਣੇ ਆਇਆ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਕਮੇਟੀ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਦੀ ਤਰਫੋਂ ਦੱਸਿਆ ਗਿਆ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ 2024 ਲਈ ਇੱਕ ਐਕਸ਼ਨ ਗਰੁੱਪ ਬਣਾਇਆ ਗਿਆ ਸੀ, ਪ੍ਰਸ਼ਾਂਤ ਕਿਸ਼ੋਰ ਨੂੰ ਵੀ ਇਸ ਗਰੁੱਪ ਦਾ ਹਿੱਸਾ ਬਣਨ ਤੇ ਸਾਰੀਆਂ ਜ਼ਿੰਮੇਵਾਰੀਆਂ ਸੰਭਾਲਣ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਪਰ ਪੀ ਕੇ ਨਾਲ ਇਸ ਦਰਮਿਆਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀ ਟਵਿੱਟਰ ‘ਤੇ ਤਸਵੀਰ ਸਾਂਝੀ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ, “ਪੁਰਾਣੇ ਦੋਸਤ ਪੀਕੇ ਨਾਲ ਸ਼ਾਨਦਾਰ ਮੁਲਾਕਾਤ ਹੋਈ… ਪੁਰਾਣੀ ਸ਼ਰਾਬ, ਪੁਰਾਣਾ ਸੋਨਾ ਅਤੇ ਪੁਰਾਣੇ ਦੋਸਤ ਅਜੇ ਵੀ ਵਧੀਆ ਹਨ!!!”
Comment here