ਚੰਡੀਗੜ੍ਹ-ਪਿਛਲੇ ਕੁਝ ਦਿਨਾਂ ਤੋਂ ‘ਆਪ’ ਪਾਰਟੀ ਦੇ ਵਿਧਾਇਕ ਕਾਂਗਰਸ ’ਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਦੇ ਤਹਿਤ ਪੰਜਾਬ ਕਾਂਗਰਸ ਦੇ ਕੈਬਨਿਟ ਮੰਤਰੀ ਰਾਜਕੁਮਾਰ ਵੇਰਕਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਕਾਂਗਰਸ ’ਚ ਸ਼ਮੂਲੀਅਤ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪ ਨੇ ਜਿਹੜੀ ਇਹ ਟਿਕਟਾਂ ਦੀ ਸੂਚੀ ਜਾਰੀ ਕੀਤੀ ਹੈ, ਇਸ ਵਿੱਚ 10 ਵਿਧਾਇਕਾਂ ਟਿਕਟਾਂ ਦਿੱਤੀਆਂ ਹਨ, ਜੋ ਕਿ 4 ਵਿਧਾਇਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਲਈ ਰੋਜ਼ ਚੱਕਰ ਕੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸੂਚੀ ਆਪ ਵੱਲੋਂ ਜਲਦਬਾਜ਼ੀ ਵਿੱਚ ਜਾਰੀ ਕੀਤੀ ਗਈ ਹੈ।
ਦਸਣਾ ਬਣਦਾ ਹੈ ਕਿ ਪਿਛਲੇ ਦਿਨੀ ਆਪ ਵਿਧਾਇਕ ਰੁਪਿੰਦਰ ਕੌਰ ਰੂਬੀ ਕਾਂਗਰਸ ਵਿੱਚ ਸ਼ਾਮਲ ਹੋਏ ਹਨ, ਜਦਕਿ ਵਿਧਾਇਕ ਜਗੇਦਵ ਸਿੰਘ ਜੱਗਾ ਨੇ ਚਲਦੀ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਚੰਨੀ ਦੀ ਤਾਰੀਫ਼ ਕਰਦਿਆਂ ਨਾਲ ਖੜੇ ਹੋਣ ਬਾਰੇ ਕਿਹਾ ਸੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿੱਚ 10 ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਦੇ ਦਿੱਤੀਆਂ ਗਈਆਂ ਹਨ।
Comment here