ਨਵੀਂ ਦਿੱਲੀ-ਸਾਬਕਾ ਕਾਂਗਰਸੀ ਆਗੂ ਤੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਰਾਣਾ ਗੁਰਮੀਤ ਸਿੰਘ ਸੋਢੀ ਦਿੱਲੀ ’ਚ ਭਾਜਪਾ ਵਿਚ ਸ਼ਾਮਲ ਹੋਏ ਹਨ। ਦੱਸ ਦਈਏ ਕਿ ਖਬਰਾਂ ਆ ਰਹੀਆਂ ਹਨ ਕਿ ਆਉਂਦੇ ਦਿਨਾਂ ਵਿਚ ਕਈ ਵੱਡੇ ਆਗੂ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਤੋਂ ਖਬਰ ਮਿਲੀ ਹੈ ਕਿ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੀ ਅੱਜ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। ਰਾਣਾ ਗੁਰਮੀਤ ਸੋਢੀ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਪੰਜਾਬ ਦੇ ਖੇਡ ਮੰਤਰੀ ਸਨ। ਫਿਰੋਜ਼ਪੁਰ ਦੀ ਗੁਰੂਹਰਸਹਾਏ ਸੀਟ ਤੋਂ ਲਗਾਤਾਰ 4 ਵਾਰ ਵਿਧਾਇਕ ਰਹੇ ਹਨ।
Comment here