ਰੰਗਾਰੈੱਡੀ-ਹਿਮਾਚਲ ਪ੍ਰਦੇਸ਼ ਤੇ ਗੁਜਾਰਤ ਵਿਚ ਚੋਣਾਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਗੁਜਰਾਤ ‘ਚ ਆਮ ਆਦਮੀ ਪਾਰਟੀ ਜ਼ਮੀਨ ‘ਤੇ ਨਹੀਂ, ਸਿਰਫ਼ ਹਵਾ ‘ਚ ਹੈ ਪਰ ਉਨ੍ਹਾਂ ਦੀ ਪਾਰਟੀ ਮਜ਼ਬੂਤ ਹੈ ਅਤੇ ਪ੍ਰਦੇਸ਼ ‘ਚ ਅਗਲੀ ਸਰਕਾਰ ਬਣਾਏਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੈਅ ਕਰਨਗੇ ਕਿ ਇਨ੍ਹਾਂ ਚੋਣਾਂ ‘ਚ ਉਨ੍ਹਾਂ ਦਾ ਉਪਯੋਗ ਕਿਸ ਤਰ੍ਹਾਂ ਕੀਤਾ ਜਾਣਾ ਹੈ। ਰਾਹੁਲ ਗਾਂਧੀ ਨੇ ਇਹ ਦੋਸ਼ ਵੀ ਲਗਾਇਆ ਕਿ ਤੇਲੰਗਾਨਾ ‘ਚ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐੱਸ.) ਦੀ ਸਰਕਾਰ ਜਨਤਾ ਨੂੰ ਲੁੱਟ ਰਹੀ ਹੈ ਅਤੇ ਦਲਿਤਾਂ ਤੇ ਆਦਿਵਾਸੀਆਂ ਦੀ ਜ਼ਮੀਨ ਖੋਹ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਟੀ.ਆਰ.ਐੱਸ. ਨਾਲ ਹੱਥ ਮਿਲਾਉਣ ਦਾ ਸਵਾਲ ਹੀ ਨਹੀਂ ਉੱਠਦਾ। ਗੁਜਰਾਤ ਦੀ ਸਥਿਤੀ ਬਾਰੇ ਪੁੱਛੇ ਜਾਣ ‘ਤੇ ਰਾਹੁਲ ਨੇ ਕਿਹਾ,”ਗੁਜਰਾਤ ‘ਚ ਕਾਂਗਰਸ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਚੋਣ ਲੜ ਰਹੀ ਹੈ। ਉਨ੍ਹਾਂ ਕਿਹਾ,”ਗੁਜਰਾਤ ‘ਚ ਕਾਂਗਰਸ ਮਜ਼ਬੂਤ ਹੈ। ਸੱਤਾ ਦੇ iਖ਼ਲਾਫ਼ ਮਾਹੌਲ ਹੈ। ਕਾਂਗਰਸ ਇਹ ਚੋਣ ਜਿੱਤੇਗੀ।”
ਕਾਂਗਰਸ ਜਿੱਤੇਗੀ ਗੁਜਰਾਤ ਚੋਣਾਂ-ਰਾਹੁਲ ਗਾਂਧੀ


Comment here