ਸਿਆਸਤਖਬਰਾਂ

ਕਾਂਗਰਸ ਤੇ ‘ਆਪ’ ਨੂੰ ਝਟਕਾ

ਰਾਮਪੁਰਾ ‘ਚ 29 ਪਰਿਵਾਰ ਅਕਾਲੀ ਦਲ ‘ਚ ਸ਼ਾਮਲ
ਚੰਡੀਗੜ੍ਹ-ਪਿਛਲੇ 2 ਦਿਨਾਂ ਵਿੱਚ ਕਾਂਗਰਸ ਅਤੇ ਆਪ ਨਾਲ ਸੰਬੰਧਤ ਤਕਰੀਬਨ 140 ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਰਾਮਪੁਰਾ ਸ਼ਹਿਰ ਵਿੱਚ  ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ 29 ਪਰਿਵਾਰਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸਾਬਕਾ ਵਜ਼ੀਰ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ  ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿੱਚ ਅਕਾਲੀ ਦਲ ਦਾ ਪੱਲਾ ਫੜਨ ਵਾਲੇ ਪਰਿਵਾਰਾਂ ਨੂੰ ਮਲੂਕਾ ਨੇ ਪਾਰਟੀ ਵਿੱਚ ਜੀ ਆਇਆਂ ਕਿਹਾ ਤੇ ਪਾਰਟੀ ਚਿੰਨ੍ਹ ਨਾਲ ਸਨਮਾਨਿਤ ਕੀਤਾ।
ਮਲੂਕਾ ਨੇ ਕਿਹਾ ਕਿ  ਲੋਕ ਵਿਰੋਧੀ ਫ਼ੈਸਲੇ ਹੀ ਕਾਂਗਰਸ ਦਾ ਇਤਿਹਾਸ ਰਿਹਾ ਹੈ। ਸਰਕਾਰ ਬਣਨ ਤੋਂ ਬਾਅਦ ਕਾਂਗਰਸ ਦੇ ਮੰਤਰੀ ਸੱਤਾ ਸੁੱਖ ਭੋਗਣ ਅਤੇ ਆਪਣੇ ਘਰ ਭਰਨ ਤਕ ਸੀਮਤ ਰਹੇ। ਸੂਬੇ ਦੇ ਅਸਲ ਮੁੱਦੇ  ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੀ ਹੱਲ ਹੋਏ ਹਨ ਤੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣਾਉਣੀ ਜ਼ਰੂਰੀ ਹੈ। ਮਲੂਕਾ ਨੇ ਇਹ ਵੀ ਕਿਹਾ ਕਿ ਪਾਰਟੀ ਚ ਆਉਣ ਵਾਲਿਆਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।

Comment here