ਅਪਰਾਧਸਿਆਸਤਖਬਰਾਂ

ਕਾਂਗਰਸ ਦੀ ਦਿੱਲੀ ਕਮੇਟੀ ਚ ਟਾਈਟਲਰ ਦਾ ਨਾਂ, ਸਿੱਖ ਹਲਕਿਆਂ ਚ ਰੋਸ

ਨਵੀਂ ਦਿੱਲੀ- ਕਾਂਗਰਸ ਨੇ ਬੈਠਿਆਂ ਬਿਠਾਇਆਂ ਵਿਵਾਦ ਸਹੇੜ ਲਿਆ ਹੈ। ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ’ਚ ਜਗਦੀਸ਼ ਟਾਈਟਲਰ ਨੂੰ ਜਗ੍ਹਾ ਦਿੱਤੀ ਗਈ ਹੈ, ਜਿਸ ’ਤੇ ਵਿਵਾਦ ਛਿੜ ਗਿਆ। ਦਰਅਸਲ ਵੀਰਵਾਰ ਨੂੰ ਕਾਂਗਰਸ ਦੀ ਦਿੱਲੀ ਇਕਾਈ ਦੀ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ ਗਿਆ। ਇਸ ’ਚ ਜਗਦੀਸ਼ ਟਾਈਟਲਰ ਦਾ ਨਾਮ ਵੀ ਸ਼ਾਮਲ ਹੈ।  ਟਾਈਟਲਰ ਦੇ ਨਾਲ ਹੀ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਜੇ.ਪੀ. ਅਗਰਵਾਲ, ਸਾਬਕਾ ਰਾਸ਼ਟਰੀ ਸਕੱਤਰ ਜਨਾਰਦਨ ਦਿਵੇਦੀ ਅਤੇ ਸਾਬਕਾ ਕੇਂਦਰੀਆਂ ਕਪਿਲ ਸਿੱਬਲ, ਅਜੇ ਮਾਕਨ ਅਤੇ ਕ੍ਰਿਸ਼ਨਾ ਤੀਰਥ ਨੂੰ ਵੀ ਜਗ੍ਹਾ ਦਿੱਤੀ ਗਈ ਹੈ। ਜਗਦੀਸ਼ ਸਮੇਤ ਇਨ੍ਹਾਂ ਨੇਤਾਵਾਂ ਦੀ ਨਿਯੁਕਤੀ ਦਾ ਆਦੇਸ਼ ਕਾਂਗਰਸ ਜਨਰਲ ਸਕੱਤਰ ਕੇ.ਸੀ. ਵੇਨੂੰਗੋਪਾਲ ਵਲੋਂ ਜਾਰੀ ਕੀਤਾ ਗਿਆ। ਇਸ ਦੇ ਅਧੀਨ 87 ਨੇਤਾਵਾਂ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ’ਚ ਮੈਂਬਰ ਦੇ ਤੌਰ ’ਤੇ ਸ਼ਾਮਲ ਕੀਤਾ ਗਿਆ ਹੈ। ਟਾਈਟਲਰ ਦਾ ਨਾਮ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਸਿਲਸਿਲੇ ’ਚ ਸਾਹਮਣੇ ਆਇਆ ਸੀ। ਟਾਈਟਲਰ ’ਤੇ ਦੋਸ਼ ਲੱਗਦੇ ਰਹੇ ਹਨ ਕਿ ਉਸ ਨੇ 1984 ’ਚ ਲੋਕਾਂ ਨੂੰ ਸਿੱਖ ਵਿਰੋਧੀ ਦੰਗਿਆਂ ਦੌਰਾਨ ਭੜਕਾਇਆ ਸੀ।   ਉੱਥੇ ਇਸ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,‘‘ਸਿੱਖਾਂ ਦੇ ਜ਼ਖ਼ਮਾਂ ’ਤੇ ਨਮਕ ਛਿੜਕਦੇ ਹਨ! ਕਾਂਗਰਸ ਹਾਈ ਕਮਾਨ ਨੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਅਤੇ ਮਾਸਟਰਮਾਇੰਡਾਂ ’ਚੋਂ ਇਕ ਜਗਦੀਸ਼ ਟਾਈਟਲਰ ਨੂੰ ਦਿੱਲੀ ਪ੍ਰਦੇਸ਼ ਕਮੇਟੀ ’ਚ ਸਥਾਈ ਸੱਦਾ ਦਿੱਤਾ ਹੈ।’’ ਇਸ ਦੇ ਨਾਲ ਹੀ ਦੂਜੇ ਟਵੀਟ ’ਚ ਸਿਰਸਾ ਨੇ ਕਿਹਾ,‘‘ਇਸ ਫ਼ੈਸਲੇ ਤੋਂ ਦੁਖ਼ੀ ਮਹਿਸੂਸ ਕਰ ਰਹੇ ਹਾਂ? ਕਿੰਨੀ ਸ਼ਰਮ ਦੀ ਗੱਲ ਹੈ ਕਿ ਕਾਂਗਰਸ ਸਿੱਖਾਂ ਦੇ ਕਾਤਲਾਂ ਨੂੰ ਮਾਲਾ ਪਹਿਨਾਉਂਦੀ ਹੈ, ਜਿਸ ਦਾ ਮਾਮਲਾ ਸੀ.ਬੀ.ਆਈ. ਕੋਲ ਪੈਂਡਿੰਗ ਹੈ #ਜਗਦੀਸ਼ ਟਾਈਟਰ। ਪਰ ਪੰਜਾਬ ਕਾਂਗਰਸ ਦੇ ਨੇਤਾ ਹਾਲੇ ਵੀ ਚੁੱਪ ਹਨ।’’

Comment here