ਸਿਆਸਤਖਬਰਾਂਚਲੰਤ ਮਾਮਲੇ

ਕਾਂਗਰਸ ਨੇ ਜਾਖੜ ਨੂੰ ਹਿੰਦੂ ਹੋਣ ਕਰਕੇ ਮੁੱਖ ਮੰਤਰੀ ਨਹੀਂ ਬਣਾਇਆ : ਸ਼ੇਖਾਵਤ 

ਚੰਡੀਗੜ : ਪੰਜਾਬ ਵਿਧਾਨ ਸਭਾ ਚੋਣਾਂ ਇੱਕ ਨਵੀਂ ਹੀ ਅੱਗ ਫੜਦੀ ਨਜ਼ਰ ਆ ਰਹੀਆਂ ਹਨ। ਹਰ ਪਾਰਟੀ ਦੂਜੀ ਪਾਰਟੀਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਭਾਜਪਾ ਪਹਿਲੀ ਵਾਰ ਆਪਣੇ ਬਲਬੂਤੇ ’ਤੇ 73 ਸੀਟਾਂ ’ਤੇ ਚੋਣ ਲਡ਼ ਰਹੀ ਹੈ।  ਇੱਕ ਵਿਸ਼ੇਸ਼ ਇੰਟਰਵਿਊ ਦੌਰਾਨ ਅੱਜ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨੇ ਕਾਫੀ ਮੁੱਦਿਆ ਦੇ ਜਾਵਾਬ ਦਿੱਤੇ। ਉਨ੍ਹਾਂ  ਕਿਹਾ ਕਿ ਪਾਰਟੀ ਵੱਲੋਂ ਕਰਵਾਏ ਗਏ ਸਰਵਿਆਂ ਦੇ ਅਨੁਸਾਰ ਭਾਜਪਾ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਭਾਜਪਾ ‘ਸਭ ਕਾ ਸਾਥ, ਸਭ ਕਾ ਵਿਸ਼ਵਾਸ’ ਨਾਅਰੇ ਮੁਤਾਬਕ ਸਾਰਿਆਂ ਨੂੰ ਨਾਲ ਜੋਡ਼ ਕੇ ਚੱਲਣ ’ਚ ਵਿਸ਼ਵਾਸ ਰੱਖਦੀ ਹੈ। ਸੁਨੀਲ ਜਾਖਡ਼ ਦੇ ਸਵਾਲ ਤੇ ਉਨਾਂ ਕਿਹਾ ਕਿ ਸੁਨੀਲ ਜਾਖਡ਼ ਨੂੰ ਹਿੰਦੂ ਹੋਣ ਕਾਰਨ ਮੁੱਖ ਮੰਤਰੀ ਨਹੀਂ ਬਣਾਇਆ। ਕਾਂਗਰਸ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ। ਕਾਂਗਰਸ ਨੇ ਹਿੰਦੂ ਤੇ ਸਿੱਖਾਂ ਨੂੰ ਵੰਡਣ ਦਾ ਯਤਨ ਕੀਤਾ। ਦਿੱਲੀ ਦੰਗੇ ਕਰਵਾਏ ਗਏ ਤੇ ਦੰਗੇ ਦੇ ਦੋਸ਼ੀਆਂ ਨੂੰ ਉੱਚੇ ਅਹੁਦੇ ਦਿੱਤੇ ਗਏ ਜਦਕਿ ਭਾਜਪਾ ਨੇ ਦੰਗੇ ਦੇ ਦੋਸ਼ੀਆਂ ਨੂੰ ਜੇਲ੍ਹਾਂ ’ਚ ਭੇਜਿਆ ਹੈ। ਪ੍ਰਧਾਨ ਮੰਤਰੀ ਨੇ ਜਾਤੀ ਜਾਂ ਧਰਮ ਦੇ ਵਖਰੇਵਿਆਂ ਤੋਂ ਉੱਪਰ ਉੱਠ ਕੇ ਗੈਸ ਚੁੱਲ੍ਹਾ, ਪਾਣੀ, ਘਰ ਜਾਂ ਕਈ ਹੋਰ ਸਹੂਲਤਾਂ ਦਿੱਤੀਆਂ ਹਨ। ਭਾਜਪਾ ਨੇ ਸਮਾਜਿਕ ਸਾਂਝ ਮਜ਼ਬੂਤ ਕਰਨ ਲਈ ਅਕਾਲੀ ਦਲ ਨਾਲ ਛੋਟਾ ਭਰਾ ਹੋਣਾ ਹੀ ਸਵੀਕਾਰ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ ਦੇ ਮੁੱਦੇ ਕਈ ਹਨ ਪਰ ਮੁੱਖ ਮੁੱਦਾ ਸੂਬੇ ’ਚ ਅਮਨ-ਸ਼ਾਂਤੀ ਤੇ ਸਥਿਰਤਾ ਕਾਇਮ ਕਰਨਾ ਹੈ। ਸੂਬੇ ’ਚ ਅਰਥ-ਵਿਵਸਥਾ ਨੂੰ ਮਜ਼ਬੂਤ ਕਰਨ ਤੇ ਇੰਡਸਟਰੀ ਲਗਾਉਣ ਦੀਆਂ ਕਾਫ਼ੀ ਸੰਭਾਵਨਾਵਾਂ ਹਨ। ਬੇਰੁਜ਼ਗਾਰੀ ਕਾਰਨ ਨੌਜਵਾਨ ਵਿਦੇਸ਼ਾਂ ਵੱਲ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਯੂਪੀ ’ਚ ਵੀ ਪਹਿਲਾਂ ਮਾਫ਼ੀਆ ਦਾ ਬੋਲਬਾਲਾ ਸੀ। ਅਪਰਾਧੀ ਜੇਲ੍ਹ ’ਚ ਹਨ ਤੇ ਇੰਡਸਟਰੀ ਵਿਕਾਸ ਕਰ ਰਹੀ ਹੈ। ਇਸ ਲਈ ਹਰ ਹਾਲਤ ’ਚ ਮਾਫ਼ੀਆ ਰਾਜ ਖ਼ਤਮ ਕੀਤਾ ਜਾਵੇਗਾ ਤੇ ਅਰਥ-ਵਿਵਸਥਾ ਮਜ਼ਬੂਤ ਕੀਤੀ ਜਾਵੇਗੀ। ਉਨ੍ਹਾਂ ਕਾਂਗਰਸ ਤੇ ਨਿਸ਼ਾਨਾ ਸਾਧਦੇ ਹੋਏ ਕਿ ਭਾਜਪਾ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਦੀ। ਕੀ ਚੰਨੀ ਦੇ ਰਿਸ਼ਤੇਦਾਰ ਦੇ ਘਰ 10 ਕਰੋਡ਼ ਰੁਪਏ ਈਡੀ ਨੇ ਰਖਵਾਏ ਹਨ ਜਾਂ ਭਾਜਪਾ ਨੇ ਰਖਵਾਏ ਹਨ? ਕੋਈ ਵੀ ਹੋਵੇ, ਭਾਜਪਾ ਭ੍ਰਿਸ਼ਟਾਚਾਰ ਤੇ ਰਿਸ਼ਵਤਖ਼ੋਰੀ ਨੂੰ ਬਰਦਾਸ਼ਤ ਨਹੀਂ ਕਰੇਗੀ।

Comment here