ਸਿਆਸਤਖਬਰਾਂ

ਕਾਂਗਰਸ ਮੁੱਖ ਮੰਤਰੀ ਚਿਹਰੇ ਤੋਂ ਬਿਨਾ ਲੜੂ ਪੰਜਾਬ ਚੋਣਾਂ

ਚੰਡੀਗੜ੍ਹ-ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ। ਖਬਰਾਂ ਅਨੁਸਾਰ ਕਾਂਗਰਸ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕਰੇਗੀ ਅਤੇ ਚੋਣ ਸਮੂਹਿਕ ਅਗਵਾਈ ’ਚ ਲੜੇਗੀ। ਕਾਂਗਰਸ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਸਨ ਪਰ ਇਸ ਵਾਰ ਕੈਪਟਨ ਨੇ ਵੱਖਰਾ ਰਾਹ ਅਖਤਿਆਰ ਕੀਤਾ ਹੈ ਅਤੇ ਕਾਂਗਰਸ ਦੇ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਕਿਸੇ ਨੂੰ ਵੀ ਆਪਣਾ ਮੁੱਖ ਮੰਤਰੀ ਚਿਹਰਾ ਨਹੀਂ ਐਲਾਨੇਗੀ। ਕੈਪਟਨ ਅਮਰਿੰਦਰ ਸਿੰਘ ਖੁਦ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾ ਕੇ ਕਾਂਗਰਸ ਨੂੰ ਚੁਣੌਤੀ ਦੇਣ ਦੀ ਤਿਆਰੀ ਕਰ ਰਹੇ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਪਾਰਟੀ ਨੇ ਇੱਕ ਹੀ ਪਰਿਵਾਰ ਦੇ ਇੱਕ ਵਿਅਕਤੀ ਨੂੰ ਟਿਕਟ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸੰਸਦ ਮੈਂਬਰਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਵਿੱਚ ਪਾਰਟੀ ਦੀਆਂ ਤਿਆਰੀਆਂ ਬਾਰੇ ਵੀ ਚਰਚਾ ਹੋਈ। ਇਸ ਦੇ ਨਾਲ ਹੀ ਪਾਰਟੀ ਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਵਿੱਚ ਇੱਕ ਪਰਿਵਾਰ ਵਿੱਚੋਂ ਇੱਕ ਵਿਅਕਤੀ ਨੂੰ ਟਿਕਟ ਦੇਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਦੌਰਾਨ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਤੋਂ ਪਾਰਟੀ ਦੀ ਟਿਕਟ ਲਈ ਉਮੀਦਵਾਰਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਰਣਨੀਤੀ ਬਣਾਈ ਗਈ।

Comment here