ਅਪਰਾਧਸਿਆਸਤਖਬਰਾਂਦੁਨੀਆ

ਕਾਬੁਲ ’ਚ ਅਤਵਾਦੀਆਂ ਵੱਲੋਂ ਗੁਰਦੁਆਰਾ ਕਰਤੇ ਪ੍ਰਵਾਨ ਦੀ ਭੰਨ-ਤੋੜ

ਕਾਬੁਲ-ਬੀਤੇ ਦਿਨੀਂ ਤਾਲਿਬਾਨ ਲੜਾਕਿਆਂ ਨੇ ਕਾਬੁਲ ਸਥਿਤ ‘ਕਰਤਾ ਪਰਵਾਨ’ ਗੁਰਦੁਆਰੇ ’ਚ ਹਮਲਾ ਕਰਕੇ ਗੁਰਦੁਆਰੇ ਦੀ ਭੰਨਤੋੜ ਕੀਤੀ। ਇਹ ਉਥੇ ਗੁਰਦੁਆਰਾ ਹੈ, ਜਿਥੇ ਸਿੱਖਾਂ ਦੇ ਗੁਰੂ ਨਾਨਕ ਦੇਵ ਜੀ ਆਏ ਸਨ। ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਦੱਸਿਆ ਕਿ ਕਾਬੁਲ ’ਚ ਇਕ ਵਾਰ ਫਿਰ ਤਾਲਿਬਾਨ ਦੇ ਤਮਾਮ ਦਾਅਵਿਆਂ ਦੀ ਪੋਲ ਖੁੱਲ੍ਹੀ ਹੈ। ਹਥਿਆਰਾਂ ਨਾਲ ਲੈਸ ਤਾਲਿਬਾਨ ਲੜਾਕਿਆਂ ਨੇ ਕਾਬੁਲ ਸਥਿਤ ਗੁਰਦੁਆਰੇ ’ਚ ਦਾਖਲ ਹੋ ਕੇ ਕਈ ਲੋਕਾਂ ਨੂੰ ਹਿਰਾਸਤ ’ਚ ਲਿਆ ਹੈ।
ਉਥੇ, ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਤਾਲਿਬਾਨ ਲੜਾਕਿਆਂ ਨੇ ਗੁਰਦੁਆਰੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਵੀ ਤੋੜ ਦਿੱਤਾ। ਇਸ ਤੋਂ ਇਲ਼ਾਵਾ ਗੁਰਦੁਆਰੇ ’ਚ ਵੀ ਭੰਨ-ਤੋੜ ਕੀਤੀ ਗਈ।
ਦਿੱਲੀ ਕਮੇਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਭੰਨ-ਤੋੜ ਤੋਂ ਬਾਅਦ ਇਹ ਵਿਅਕਤੀ ਉੱਥੋਂ ਭੱਜ ਗਏ। ਇਸ ਘਟਨਾ ਤੋਂ ਬਾਅਦ ਉੱਥੇ ਰਹਿ ਰਹੇ ਹਿੰਦੂ-ਸਿੱਖ ਪਰਿਵਾਰਾਂ ਵਿਚ ਡਰ ਅਤੇ ਸਹਿਮ ਹੈ। ਉਨ੍ਹਾਂ ਤਾਲਿਬਾਨ ਸਰਕਾਰ ਕੋਲੋਂ ਸੁਰੱਖਿਆ ਦੀ ਮੰਗ ਕੀਤੀ ਹੈ।

Comment here